ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਐਸਐਸਟੀ ਟੀਮਾਂ ਤਾਇਨਾਤ—ਡਿਪਟੀ ਕਮਿਸ਼ਨਰ

Fazilka

ਫਾਜਿ਼ਲਕਾ,7 ਮਈ

ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜਦਗੀਆਂ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜਿ਼ਲਕਾ ਜਿ਼ਲ੍ਹੇ ਦੇ ਚਾਰੋਂ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜਪੁਰ ਦਾ ਹਿੱਸਾ ਹਨ ਲੋਕ ਸਭਾ ਹਲਕਾ ਫਿਰੋਜਪੁਰ ਲਈ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਹਨ ਇਸ ਲਈ ਨਾਮਜਦਗੀ ਪਰਚੇ ਉਨ੍ਹਾਂ ਦੇ ਦਫ਼ਤਰ ਵਿਖੇ ਭਰੇ ਜਾਣਗੇ

       ਉਨ੍ਹਾਂ ਨੇ ਦੱਸਿਆ ਕਿ ਨਾਮਜਦਗੀਆਂ 14 ਮਈ 2024 ਤੱਕ ਭਰੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ ਦੀ ਪੜਤਾਲ       15 ਮਈ 2024 ਨੂੰ ਹੋਵੇਗੀ ਤੇ ਨਾਮਜ਼ਦਗੀਆਂ ਵਾਪਿਸ ਲੈਣ ਲਈ ਆਖਰੀ ਮਿਤੀ   17 ਮਈ 2024 ਹੈ ਪੰਜਾਬ ਵਿਚ ਮਤਦਾਨ       1 ਜੂਨ 2024 ਨੂੰ ਹੈ ਅਤੇ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ

       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 12 ਉਡਣ ਦਸਤੇ ਚੋਣ ਜਾਬਤਾ ਲਾਗੂ ਹੋਣ ਵਾਲੇ ਦਿਨ ਤੋਂ ਕਾਰਜਸ਼ੀਲ ਸਨ ਅਤੇ ਅੱਜ ਤੋਂ 12 ਐਸਐਸਟੀ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਹਰੇਕ ਵਿਧਾਨ ਸਭਾ ਹਲਕੇ ਵਿਚ ਤਿੰਨ ਐਸਐਸਟੀ ਤਾਇਨਾਤ ਕੀਤੀਆਂ ਗਈਆਂ ਹਨ

       ਹੁਣ ਤੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਈਆਂ ਗਤੀਵਿਧੀਆਂ ਦਾ ਜਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਟਰਸਟੇਟ ਕੋਆਰਡੀਨੇਸ਼ਨ ਬੈਠਕ ਰਾਜਸਥਾਨ ਨਾਲ ਕੀਤੀ  ਗਈ ਹੈਰਾਜਸਥਾਨ ਨਾਲ ਲੱਗਦੀ ਸਰਹੱਦ ਤੇ ਸਖ਼ਤ ਨਾਕਾਬੰਦੀ ਕੀਤੀ ਗਈ ਹੈ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤਾਂ ਜ਼ੋ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਦੇ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ

ਡਾ. ਸੇਨੂ ਦੁੱਗਲ ਨੇ ਅੱਗੇ ਦੱਸਿਆ ਕਿ ਜਿ਼ਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸਦਾ ਨੰਬਰ 1950 ਹੈ ਅਤੇ ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ ਇੱਥੋਂ ਹੁਣ ਤੱਕ 350 ਲੋਕਾਂ ਨੇ ਜਾਣਕਾਰੀ ਲਈ ਹੈ

ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਯਕੀਨ ਦੁਆਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹਾ ਪ੍ਰਸ਼ਾਸਨ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ ਅਤੇ ਲੋਕ ਵੱਧ ਚੜ੍ਹ ਕੇ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਦੇ ਮਤਦਾਨ ਕਰਨ