ਮਾਨਸਾ, 11 ਫਰਵਰੀ :
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ-ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਚੁੱਕ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ ਸਬੰਧੀ ਹੁਕਮ ਸੁਰੱਖਿਆ ਅਮਲੇ, ਡਿਊਟੀ ’ਤੇ ਤਾਇਨਾਤ ਪੁਲਿਸ ਅਮਲੇ, ਸਰਕਾਰ ਫ਼ੰਕਸ਼ਨਾਂ, ਵਿਆਹ ਸ਼ਾਦੀਆਂ, ਧਾਰਮਿਕ-ਮਾਤਮੀ ਸਮਾਰੋਹਾਂ ਅਤੇ ਸਕੂਲ-ਕਾਲਜ ਵਿੱਚ ਪੜ੍ਹਾਈ ਲਈ ਬੱਚਿਆਂ ਦੇ ਇਕੱਠ ’ਤੇ ਲਾਗੂ ਨਹੀਂ ਹੋਵੇਗਾ।
ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।
ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ ’ਤੇ ਪਾਬੰਦੀ ਦੇ ਹੁਕਮ ਜਾਰੀ


