26 ਜੁਲਾਈ ਨੂੰ ਹਲਕਾ ਦੱਖਣੀ ਦੇ ਅਧੀਨ ਪੈਂਦੇ ਸਕੱਤਰੀ ਬਾਗ ਵਿੱਖੇ ਲੱਗੇਗਾ ਕੈਂਪ – ਵਿਧਾਇਕ ਨਿੱਝਰ

Amritsar Politics

ਅੰਮ੍ਰਿਤਸਰ, 23 ਜੁਲਾਈ 2024–

          ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਦੀਆਂ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।

          ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਦੱਖਣੀ ਦੇ ਵਿਧਾਇਕ ਸ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ 26 ਜੁਲਾਈ ਨੂੰ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਕੱਤਰੀ ਬਾਗ ਵਿੱਖੇ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਦਿੱਤੀਆਂ ਜਾਣਕ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਵੀ ਲੈਣ।           

ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।