ਫਾਜ਼ਿਲਕਾ 13 ਅਪ੍ਰੈਲ
ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਜਿਲੇ ਦੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਅੱਜ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਹਨਾਂ ਨੇ ਇਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਿਮਾਣੇ ਸਿੱਖ ਵਜੋਂ ਸ਼ੀਸ ਨਿਵਾਇਆ ਅਤੇ ਲੋਕ ਹਿੱਤ ਵਿੱਚ ਕੰਮ ਕਰਨ ਲਈ ਬਲ ਦੀ ਬਖਸ਼ਿਸ਼ ਮੰਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਇਸ ਦਿਨ ਖਾਲਸਾ ਪੰਥ ਦੀ ਸਾਜਣਾ ਕੀਤੀ ਸੀ ਅਤੇ ਜੁਲਮ ਜਬਰ ਦੇ ਖਿਲਾਫ ਆਵਾਜ ਬੁਲੰਦ ਕੀਤੀ ਸੀ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਨ ਦੀ ਵਧਾਈ ਦਿੱਤੀ।
ਵਿਸਾਖੀ ਮੌਕੇ ਡਿਪਟੀ ਕਮਿਸ਼ਨਰ ਨੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਸਰਬਤ ਦੇ ਭਲੇ ਦੀ ਅਰਦਾਸ


