ਮਾਨਸਾ, 08 ਜਨਵਰੀ:
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ’ਤੇ ਸਰਬੱਤ ਦੇ ਭਲੇ ਲਈ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਰਾਗੀ ਭਾਈ ਸ੍ਰ ਜਸਵਿੰਦਰ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਪਰਮਵੀਰ ਸਿੰਘ ਸਮੇਤ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ ਨਤਸਮਸਤਕ ਹੋਏ। ਗ੍ਰੰਥੀ ਸਿੰਘ ਵੱਲੋਂ ਹਾਜਰ ਹੋਈ ਸਮੂਹ ਸੰਗਤ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਸਿਵਲ ਜੱਜ ਸ੍ਰ ਪੁਸ਼ਪਿੰਦਰ ਸਿੰਘ, ਸਿਵਲ ਜੱਜ ਸ੍ਰ ਹਰਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਹਾਜ਼ਰੀ ਭਰੀ।
ਨਵੇਂ ਸਾਲ ਦੀ ਆਮਦ ਮੌਕੇ ਸਰਬਤ ਦੇ ਭਲੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ


