ਨਾਮਜਦਗੀਆਂ ਦੇ ਦੂਜੇ ਦਿਨ ਕਿਸੇ ਉਮੀਦਵਾਰ ਵੱਲੋਂ ਨਹੀਂ ਕਰਵਾਏ ਗਏ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣਕਾਰ ਅਫ਼ਸਰ

Mansa Politics Punjab

ਮਾਨਸਾ, 10 ਦਸੰਬਰ :
ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਐਲਾਨੀਆਂ ਗਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਉਮੀਦਵਾਰ 12 ਦਸੰਬਰ ਤੱਕ ਆਪਣੇ ਨਾਮਜਦਗੀ ਪੱਤਰ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜਦਗੀਆਂ ਦੇ ਦੂਜੇ ਦਿਨ ਵੀ ਕਿਸੇ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਜਮ੍ਹਾ ਨਹੀਂ ਕਰਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 12 ਦਸੰਬਰ ਤੱਕ ਸਵੇਰੇ 11 ਵਜੇ ਤੋਂ ਲੈ ਕੇ ਦੁਪਿਹਰ 3 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ ਅਤੇ 13 ਦਸੰਬਰ ਨੂੰ ਦਾਖਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਨ੍ਹਾਂ ਚੋਣਾਂ ਲਈ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਵਾਲੇ ਦਿਨ ਹੀ ਗਿਣਤੀ ਕੀਤੀ ਜਾਵੇਗੀ।