ਮਾਨਸਾ, 25 ਨਵੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ 1583 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ 46 ਹਜ਼ਾਰ 436 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 7 ਲੱਖ 23 ਹਜ਼ਾਰ 562 ਮੀਟਰਕ ਟਨ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ 7 ਲੱਖ 5 ਹਜ਼ਾਰ 764 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ।
ਖਰੀਦ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਪਨਗਰੇਨ ਵੱਲੋਂ 2 ਲੱਖ 47 ਹਜ਼ਾਰ 648 ਮੀਟਰਕ ਟਨ, ਮਾਰਕਫੈਡ ਨੇ 2 ਲੱਖ 3 ਹਜ਼ਾਰ 600 ਮੀਟਰਕ ਟਨ, ਪਨਸਪ ਵੱਲੋਂ 1 ਲੱਖ 84 ਹਜ਼ਾਰ 037 ਮੀਟਰਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 88 ਹਜ਼ਾਰ 277 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਕਿਸਾਨਾਂ ਨੂੰ ਕੀਤੀ 1583 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ


