ਮਾਨਸਾ, 08 ਅਗਸਤ:
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ, 2024 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈਡ ਜ਼ੋਨ ‘ਨੋ ਡਰੋਨ ਜ਼ੋਨ’ ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਵੀ.ਆਈ.ਪੀ. ਨਾਲ ਆਉਣ ਵਾਲੀ ਸੋਸ਼ਲ ਮੀਡੀਆ ਟੀਮ ’ਤੇ ਲਾਗੂ ਨਹੀਂ ਹੋਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਅੰਦਰ 15 ਅਗਸਤ, 2024 (ਸੁਤੰਤਰਤਾ ਦਿਵਸ) ਸਮਾਗਮ ਦੌਰਾਨ ਵੀ.ਆਈ.ਪੀ. ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ’ਤੇ 02 ਕਿਲੋਮੀਟਰ ਦੇ ਏਰੀਏ ਨੂੰ ਰੈਡ ਜ਼ੋਨ ਘੋਸ਼ਿਤ ਕਰਕੇ ‘ਨੋ ਡਰੋਨ ਜ਼ੋਨ’ ਐਲਾਨਿਆ ਜਾਵੇ ਅਤੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਇਹ ਹੁਕਮ 15 ਅਗਸਤ, 2024 ਲਈ ਲਾਗੂ ਰਹੇਗਾ।