ਮੋਗਾ, 6 ਫਰਵਰੀ:
ਸੜਕ ਸੁਰੱਖਿਆਂ ਨਿਯਮਾਂ ਦੀ ਪਾਲਣਾ ਜੇਕਰ ਹਰ ਇੱਕ ਵਿਅਕਤੀ ਸੁਚੱਜੇ ਢੰਗ ਨਾਲ ਕਰੇ ਤਾਂ ਸੜਕੀ ਦੁਰਘਟਨਾਵਾਂ ਦੇ ਗ੍ਰਾਫ ਨੂੰ ਵੱਡੀ ਪੱਧਰ ਦੇ ਫਰਕ ਨਾਲ ਥੱਲੇ ਸੁੱਟਿਆ ਜਾ ਸਕਦਾ ਹੈ। ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਇਨ੍ਹਾਂ ਨਿਯਮਾਂ ਦੀ ਜਾਗਰੂਕਤਾ ਬਹੁਤ ਜਰੂਰੀ ਹੈ। ਜ਼ਮੀਨੀ ਪੱਧਰ ਦੀ ਜਾਗਰੂਕਤਾ ਲਈ ਮੋਗਾ ਦੀ ਟ੍ਰੈਫਿਕ ਪੁਲਿਸ ਨਿੱਤ ਦਿਨ ਵੱਖ ਵੱਖ ਸਥਾਨਾਂ ਉੱਪਰ ਕੈਂਪ ਆਯੋਜਿਤ ਕਰ ਰਹੀ ਹੈ ਤਾਂ ਕਿ ਸੜਕੀ ਦੁਰਘਟਨਾਵਾਂ ਨੂੰ ਘਟਾਇਆ ਜਾ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਨੇ ਅੱਜ ਲੱਕੜ ਮੰਡੀ ਮੋਗਾ ਦੇ ਆੜਤੀਆਂ, ਵਪਾਰੀਆਂ, ਮਜ਼ਦੂਰਾਂ ਅਤੇ ਡਰਾਈਵਰਾਂ ਲਈ ਆਯੋਜਿਤ ਕੀਤੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। ਉਨ੍ਹਾਂ ਇਸ ਕੈਂਪ ਵਿੱਚ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ।ਇਸ ਮੌਕੇ ਉਨ੍ਹਾਂ ਨਾਲ ਹੈਡਕਾਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ ਵੀ ਮੌਜੂਦ ਸਨ।
ਉਨ੍ਹਾਂ ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਵੀ ਕੀਤੀ। ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆਂ ਵਹੀਕਲਾ ਉੱਪਰ ਰਿਫਲੈਕਟਰ ਵੀ ਲਗਾਏ ਗਏ ਤਾਂ ਜੋ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ।
ਹੱੈਡ ਕਾਂਸਟੇਬਲ ਸੁਖਜਿੰਦਰ ਸਿੰਘ ਨਸ਼ਅਿਾਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ। ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ । ਇਸ ਮੌਕੇ ਸੰਜੀਵ ਕੁਮਾਰ ਸੋਨੂੰ ਆਦਿ ਹਾਜ਼ਰ ਸਨ।