ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ

Faridkot Politics Punjab

ਫਰੀਦਕੋਟ 25 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਦੇ ਯਤਨਾ ਸਦਕਾ ਜਿਲ੍ਹਾ ਫਰੀਦਕੋਟ ਵਿਖੇ ਔਰਤਾਂ ਪ੍ਰਤੀ ਹਿੰਸਾ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਗਿਆ। ।

ਇਸ ਨੂੰ ਮੁੱਖ ਰੱਖਦਿਆ ਜਿਲ੍ਹਾ ਪੱਧਰ ਤੇ  ਆਂਗਣਵਾੜੀ ਵਰਕਰਾਂ ਲਈ ਜਾਗਰੂਕਤਾ ਸੈਸ਼ਨ ਕੀਤਾ ਗਿਆ ਜਿਸ ਅਧੀਨ ਸੈਮੀਨਾਰ ਦੀ ਸ਼ੁਰੂਆਤ ਵਿੱਚ ਸ੍ਰੀਮਤੀ ਚਰਨਜੀਤ ਕੌਰ ਡਾਈਟੀਸ਼ੀਅਨ, ਮੈਡੀਕਲ ਕਾਲਜ ਫਰੀਦਕੋਟ ਵੱਲੋ ਔਰਤਾਂ ਨੂੰ ਸਰੀਰਕ ਪੱਖ ਤੋ ਤੰਦਰੁਸਤ ਰਹਿਣ ਸਬੰਧੀ ਸਹੀ ਆਹਾਰ ਲੈਣ ਸਬੰਧੀ ਲੈਕਚਰ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਖਾਸ ਧਿਆਨ ਦੇਣ ਦੀ ਜਰੂਰਤ ਹੈ ਤਾਂ ਹੀ ਉਹ ਆਪਣੇ ਅਧਿਕਾਰਾਂ ਅਤੇ ਹੱਕਾਂ ਪ੍ਰਤੀ ਸਹੀ ਸੋਚ ਸਕਦੀਆਂ ਹਨ। ਇਸ ਉਪਰੰਤ ਮਿਸ ਅਵਿਨਾਸ਼ ਕੌਰ ਐਡਵੋਕੇਟ ਵੱਲੋ ਹਾਜ਼ਰੀਨ ਨੂੰ ਔਰਤਾਂ ਵਿਰੁੱਧ ਹਿੰਸਾ ਪ੍ਰਤੀ ਲਾਗੂ ਹੁੰਦੇ ਵੱਖ ਵੱਖ ਐਕਟਾਂ ਦੀ ਜਾਣਕਾਰੀ ਦਿੱਤੀ ਗਈ । ਇਸ ਉਪਰੰਤ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵੱਲੋ ਔਰਤਾਂ ਪ੍ਰਤੀ ਵੱਧ ਰਹੀ ਹਿੰਸਾ ਵਿਰੁੱਧ ਲੈਕਚਰ ਰਾਹੀ ਜਾਗਰੂਕ ਕੀਤਾ ਗਿਆ। ਸੈਮੀਨਾਰ ਦੇ ਅੰਤ ਤੇ ਜਿਲ੍ਹੇ ਵਿੱਚ ਵਧੀਆਂ ਕੰਮ ਕਰਦੀਆਂ ਆਂਗਣਵਾੜੀ ਵਰਕਰਾ ਅਤੇ ਸੁਪਰਵਾਈਜਰਾਂ ਨੂੰ ਸਨਮਾਨਿਤ ਕੀਤਾ ਗਿਆ।   

ਇਸ ਉਪਰੰਤ ਔਰਤਾਂ ਪ੍ਰਤੀ ਹਿੰਸਾ ਵਿਰੁੱਧ ਅੰਤਰਰਾਸ਼ਟਰੀ ਦਿਵਸ ਨੂੰ ਮੁੱਖ ਰੱਖਦਿਆਂ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਲਈ ਰੈਲੀਆਂ ਕੀਤੀਆਂ ਗਈਆਂ। ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਔਰਤਾਂ ਵਿਰੁੱਧ ਹਿੰਸਾ ਦੇ ਪਹਿਲੂਆਂ ਨੂੰ ਉਜਾਗਰ ਕਰਨ ਲਈ ਸਕੂਲਾਂ ਵਿੱਚ ਸਵੇਰੇ ਦੀ ਸਭਾ ਵਿੱਚ ਸਪੈਸ਼ਲ  ਸੈਮੀਨਾਰ  ਆਯੋਜਿਤ ਕੀਤੇ ਗਏ ਅਤੇ ਸਕੂਲਾਂ ਵਿੱਚ ਇਸ ਵਿਸ਼ੇ ਅਧੀਨ ਪੋਸਟਰ ਮੇਕਿੰਗ ਗਤੀਵਿਧੀਆਂ  ਵੀ ਕਰਵਾਈਆਂ ਗਈਆਂ।

ਇਸ ਮੌਕੇ ਸ੍ਰੀ ਅਮਨਦੀਪ ਸੋਢੀ ਜਿਲ੍ਹਾ ਬਾਲ ਸੁਰੱਖਿਆ ਅਫਸਰ,  ਕੁਲਦੀਪ ਸਿੰਘ ਜਿਲ੍ਹਾ ਕੋਆਰਡੀਨੇਟਰ( ਪੋਸ਼ਣ ਅਭਿਆਣ) , ਸੁਖਦੀਪ ਸਿੰਘ ਬਲਾਕ ਕੋਆਰਡੀਨੇਟਰ ਪੋਸ਼ਣ ਅਭਿਆਣ, ਸਮੂਹ ਸੁਪਰਵਾਈਜਰ ਜਿਲ੍ਹਾ ਫਰੀਦਕੋਟ, ਸਮੂਹ ਸਟਾਫ ਦਫਤਰ  ਡੀ.ਪੀ.ਓ ਫਰੀਦਕੋਟ ,  ਸਮੂਹ ਸਟਾਫ ਸਖੀ ਵਨ ਸਟਾਪ ਸੈਟਰ ਫਰੀਦਕੋਟ ਹਾਜ਼ਰ ਸਨ।