ਬੀਤੀਂ ਸ਼ਾਮ ਤੱਕ 410766 ਮੀਟਰਕ ਟਨ ਝੋਨੇ ਦੀ ਆਮਦ ਵਿੱਚੋਂ 378335 ਮੀਟਰਕ ਟਨ ਦੀ ਹੋਈ ਖਰੀਦ-ਡੀ.ਸੀ

Faridkot Politics Punjab

ਫਰੀਦਕੋਟ 5 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ, ਬਾਰਦਾਨੇ ਦੀ ਉਪਲਬਧਤਾ, ਲਿਫਟਿੰਗ ਆਦਿ ਬਾਰੇ ਜਾਇਜਾ ਲੈਣ ਲਈ ਸਮੂਹ ਐਸ.ਡੀ.ਐਮ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲਿਫਟਿੰਗ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੰਡੀਆਂ ਦੇ ਐਂਟਰੀ ਗੇਟ ਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਕਿਸਾਨ ਬਿਲਕੁਲ ਸੁੱਕਾ ਝੋਨਾ ਲੈ ਕੇ ਹੀ ਮੰਡੀਆਂ ਵਿੱਚ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਝੋਨੇ ਦੀ ਖਰੀਦ, ਬਾਰਦਾਨੇ ਦੀ ਉਪਲੱਬਧਤਾ, ਲਿਫਟਿੰਗ ਵਿੱਚ ਲੱਗੇ ਟਰਾਂਸਪੋਰਟ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਮੂਹ ਐਸ.ਡੀ.ਐਮਜ਼ ਜਿੰਨਾਂ ਮੰਡੀਆਂ ਵਿੱਚ ਲਿਫਟਿੰਗ ਘੱਟ ਹੋ ਰਹੀ ਹੈ ਜਾਂ ਹੋਲੀ ਹੋ ਰਹੀ ਹੈ, ਉੱਥੇ ਖੁਦ ਜਾ ਕੇ ਲਿਫਟਿੰਗ ਦੇ ਕੰਮ ਨੂੰ ਦੇਖਣ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 410766 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 378335 ਮੀਟਰਕ ਟਨ ਝੋਨਾ ਖਰੀਦਿਆਂ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ 378335 ਮੀਟਰਕ ਟਨ ਝੋਨੇ ਵਿੱਚੋਂ 152690 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 101344 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 81381 ਮੀਟਰਕ ਟਨ ਝੋਨਾ ਪਨਸਪ, 41977 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 1144 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਖਰੀਦੇ ਗਏ ਝੋਨੇ ਵਿੱਚੋਂ 196174 ਮੀਟਰਨ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 728.98 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਡੀ.ਐਫ.ਐਸ.ਸੀ. ਗੁਰਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।