ਫਾਜਿਲ਼ਕਾ, 28 ਅਕਤੂਬਰ
ਪੀ.ਐਮ. ਵਿਸ਼ਵਕਰਮਾ ਸਕੀਮ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਹੈ। ਇਸ ਸਕੀਮ ਅਧੀਨ ਹੱਥੀਂ ਕੰਮ ਕਰਨ ਵਾਲੇ 18 ਵੱਖ-ਵੱਖ ਟਰੇਡਾਂ ਦੇ ਕਾਰੀਗਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਪੀ.ਐਮ. ਵਿਸ਼ਵਕਰਮਾ ਸਕੀਮ ਅਧੀਨ ਬਿਨੈਕਾਰ ਵਲੋਂ ਆਨਲਾਈਨ ਪੋਰਟਲ ਉੱਪਰ ਅਪਲਾਈ ਕਰਨ ਉਪਰੰਤ ਐਪਲੀਕੇਸ਼ਨ ਦੀ ਤਿੰਨ ਪੱਧਰ ਵਿਚ ਪੜਤਾਲ ਕੀਤੀ ਜਾਣੀ ਹੈ। ਪਹਿਲੇ ਪੱਧਰ ਵਿਚ ਇਹ ਪੜਤਾਲ ਪੇਂਡੂ ਖੇਤਰ ਵਿਚ ਗਰਾਮ ਪੰਚਾਇਤ ਦੇ ਸਰਪੰਚਾਂ ਅਤੇ ਸ਼ਹਿਰੀ ਖੇਤਰ ਵਿਚ ਕਾਰਜਸਾਧਕ ਅਫਸਰਾਂ ਦੁਆਰਾ ਕੀਤੀ ਜਾਣੀ ਹੈ। ਇਸ ਉਪਰੰਤ ਦੂਜੇ ਪੱਧਰ ਦੀ ਪੜਤਾਲ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੁਆਰਾ ਕੀਤੇ ਜਾਣ ਉਪਰੰਤ ਕੇਸ ਨੂੰ ਤੀਜੇ ਪੱਧਰ ਦੀ ਵੈਰੀਫਿਕੇਸ਼ਨ ਲਈ ਸਟੇਟ ਕਮੇਟੀ ਨੂੰ ਫਾਰਵਰਡ ਕੀਤਾ ਜਾਂਦਾ ਹੈ। ਤੀਜੇ ਪੜਾਅ ਤੇ ਸਟੇਟ ਲੈਵਲ ਕਮੇਟੀ ਦੁਆਰਾ ਐਪਲੀਕੇਸ਼ਨ ਨੂੰ ਅਪਰੂਵ ਕੀਤੇ ਜਾਣ ਉਪਰੰਤ ਬਿਨੈਕਾਰ ਨੂੰ 5 ਦਿਨ ਦੀ ਬੇਸਿਕ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਟ੍ਰੇਨਿੰਗ ਦੌਰਾਨ 500 ਰੁ. ਪ੍ਰਤੀ ਦਿਨ ਮਾਣ ਭੱਤਾ, 15 ਹਜ਼ਾਰ ਰੁਪਏ ਦਾ ਟੂਲਕਿੱਟ ਇੰਨਸੈਂਟਿਵ ਦਿੱਤਾ ਜਾਂਦਾ ਹੈ ਅਤੇ ਬਿਨੈਕਾਰ 1 ਲੱਖ ਰੁਪਏ ਤੱਕ ਦਾ ਕਰਜ਼ਾ 5 ਪ੍ਰਤੀਸ਼ਤ ਵਿਆਜ ਦਰ ਨਾਲ ਪ੍ਰਾਪਤ ਕਰ ਸਕਦਾ ਹੈ। ਅੱਜ ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਫਾਜਿਲਕਾ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ ਪੀ.ਸੀ.ਐਸ ਜੀ ਦੀ ਨਿਰਦੇਸ਼ਨਾ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ 600 ਤੋਂ ਵੱਧ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿਚ ਸ਼੍ਰੀ ਜਸਵਿੰਦਰਪਾਲ ਸਿੰਘ ਚਾਵਲਾ, ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਸ਼੍ਰੀ ਨਿਰਵੈਰ ਸਿੰਘ, ਫੰਕਸ਼ਨਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਸ਼੍ਰੀ ਲਖਵੀਰ ਸਿੰਘ ਮੈਂਬਰ, ਸ਼੍ਰੀ ਅਸ਼ਵਨੀ ਫੁਟੇਲਾ ਮੈਂਬਰ, ਪੰਜਾਬ ਸਕਿੱਲ ਡਵੈਲਪਮੈਂਟ ਮਿਸ਼ਨ ਦੇ ਸ਼੍ਰੀਮਤੀ ਮੀਨਾਕਸ਼ੀ ਗੁਪਤਾ ਅਤੇ ਲੀਡ ਡਿਸਟ੍ਰਿਕਟ ਮੈਨੇਜਰ ਸ਼੍ਰੀ ਮਨੀਸ਼ ਕੁਮਾਰ ਮੌਜੂਦ ਰਹੇ।
ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਹੋਈ


