ਫ਼ਰੀਦਕੋਟ 5 ਮਾਰਚ,2024 ( ) ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਮਿਤੀ 3 ਤੋਂ 5 ਮਾਰਚ ਤੱਕ ਚੱਲੀ ਪੱਲਸ ਪੋਲੀਓ ਮੁਹਿੰਮ ਦੌਰਾਨ ਜਿਲ੍ਹੇ ਭਰ ਵਿੱਚ ਕੁੱਲ 59262 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।
ਇਸ ਮੌਕੇ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਸਹਿਯੋਗੀ ਵਿਭਾਗਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਸਿਹਤ ਵਿਭਾਗ ਦੇ ਅਜਿਹੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਵਿੱਚ ਸਮਾਜ ਸੇਵੀ ਸੰਸਥਾਵਾਂ ਦੀ ਭੂਮਿਕਾ ਬਹੁਤ ਅਹਿਮ ਹੈ ਉਹਨਾਂ ਅਪੀਲ ਕੀਤੀ ਕਿ ਉਹ ਅੱਗੇ ਤੋਂ ਵੀ ਸਿਹਤ ਵਿਭਾਗ ਨੂੰ ਇਸੇ ਤਰਾਂ ਸਹਿਯੋਗ ਦਿੰਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਵਿਚੋਂ ਪੋਲੀਓ ਦੀ ਬਿਮਾਰੀ ਕਾਫੀ ਹੱਦ ਤੱਕ ਘੱਟ ਗਈ ਹੈ ਪਰੰਤੂ ਇਹ ਬਿਮਾਰੀ ਦੁਬਾਰਾ ਸਿਰ ਨਾ ਚੁੱਕੇ ਇਸ ਲਈ ਪਲੱਸ ਪੋਲੀਓ ਮੁਹਿੰਮ ਨੂੰ ਜਾਰੀ ਰੱਖਣਾ ਜ਼ਰੂਰੀ ਹੈ।
ਇਸ ਮੌਕੇ ਡਾ. ਰਾਜੀਵ ਭੰਡਾਰੀ ਜਿਲ੍ਹਾ ਟੀਕਾਕਰਨ ਅਫਸਰ, ਡਾ. ਚੰਦਰ ਸ਼ੇਖਰ ਕੱਕੜ ਸੀਨੀਅਰ ਮੈਡੀਕਲ ਅਫਸਰ, ਡਬਲਿਊ.ਐਚ.ਓ. ਤੋਂ ਡਾ. ਮੇਘਾ ਪ੍ਰਕਾਸ਼, ਡਾ. ਮੈਰੀ ਮੈਡੀਕਲ ਅਫਸਰ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ ਵੀ ਹਾਜਰ ਸਨ।