ਸ੍ਰੀ ਮੁੁਕਤਸਰ ਸਾਹਿਬ 23 ਸਤੰਬਰ
ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਲੜਕੇ ਅਤੇ ਲੜਕੀਆਂ ਦੇ ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਦੋ ਪਹੀਆਂ ਵਾਹਨ ਅਤੇ ਚਾਰ ਪਹੀਆ ਵਾਹਨ ਨਾ ਚਲਾਉਣ ਦੇਣ ਤਾਂ ਜੋ ਉਹਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਟਰ ਵਹੀਕਲ ਐਕਟ 2019 ( ਸੋਧ ਦੀ ਧਾਰਾ 199 ਏ ) ਦੇ ਤਹਿਤ ਵਹੀਕਲ ਚਲਾਉਣ ਵਾਲੇ ਨਾ ਬਾਲਗ ਬੱਚਿਆ ਦੇ ਮਾਪਿਆਂ ਜਾਂ ਸਬੰਧਿਤ ਵਹੀਕਲ ਮਾਲਕ ਨੂੰ 3 ਸਾਲ ਦੀ ਕੈਦ ਜਾਂ 25 ਹਜ਼ਾਰ ਰੁਪਏ ਜੁਰਮਾਨਾ ਹੋ ਸਕਦਾ ਹੈ।
ਮਾਪੇ ਆਪਣੇ ਨਾ ਬਾਲਗ ਬੱਚਿਆਂ ਨੂੰ ਨਾ ਚਲਾਉਣ ਦੇਣ ਵਹੀਕਲ — ਡਿਪਟੀ ਕਮਿਸ਼ਨਰ


