ਮੋਗਾ, 13 ਜੂਨ:
ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ ਅੱਜ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਸ਼ੁਭੀ ਆਂਗਰਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸੇਵਾ ਕੇਂਦਰਾਂ ਦੀ ਪੈਡੇਂਸੀ ਚੈਕ ਕਰਕੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਇਸ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼੍ਰੀਮਤੀ ਸ਼ੁਭੀ ਆਂਗਰਾ ਨੇ ਹਦਾਇਤ ਜਾਰੀ ਕੀਤੀ ਕਿ ਉਹ ਆਪਣੀ ਪੀ.ਜੀ.ਆਰ.ਐਸ. ਪੋਰਟਲ ਦੇ ਅਕਾਊਂਟ ਨੂੰ ਰੋਜ਼ਾਨਾ ਚੈੱਕ ਕਰਨਾ ਅਤੇ ਪੈਡਿੰਗ ਪਈਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਘੱਟ ਤੋਂ ਘੱਟ ਸਮੇਂ ਵਿੱਚ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੁਵਿਧਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਹੋਣਾ ਚਾਹੀਦਾ ਹੈ।
ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਦੇਰੀ ਲਈ ਜਿੰਮੇਵਾਰ ਪਹਿਲੂ ਦੀ ਨੇੜਿਓਂ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਪੁਰਜ਼ੋਰ ਕੋਸ਼ਿਸ਼ ਰਹਿ ਰਹੀ ਹੈ ਕਿ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਬਿਨ੍ਹਾਂ ਕਿਸੇ ਪਰੇਸ਼ਾਨੀ ਤੋਂ ਅਤੇ ੳਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਵੀ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕੀਤਾ ਜਾ ਸਕੇ। ਇਸ ਕਾਰਜ ਵਿੱਚ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੀ.ਜੀ.ਆਰ.ਐਸ. ਪੋਰਟਲ ਦੀਆਂ ਸ਼ਿਕਾਇਤਾਂ ਸਬੰਧੀ ਸਹਾਇਕ ਕਮਿਸ਼ਨਰ (ਜ) ਵੱਲੋਂ ਸਮੂਹ ਵਿਭਾਗਾਂ ਨਾਲ ਮੀਟਿੰਗ


