ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 28 ਨਵੰਬਰ  ਨੂੰ ਪਲੇਸਮੈਂਟ ਕੈਂਪ

Politics Punjab S.A.S Nagar

ਐਸ.ਏ.ਐਸ 27 ਨਵੰਬਰ :
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 28 ਨਵੰਬਰ  ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਗਰਾਊਂਡ ਫਲੋਰ, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼ੁੱਕਰਵਾਰ 28 ਨਵੰਬਰ  ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ।
  ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਪ੍ਰੋਜੈਕਟ ਪੰਜਾਬ 100, ਐਕਸਿਸ ਬੈਂਕ, ਕਿਊਸਕਾਰਪ (ਸਵੀਗੀ ਇੰਸਟਾਮਾਰਟ)/ਈ.ਕਾਮ ਐਕਸਪ੍ਰੈਸ, ਗਲੋਬ  ਆਟੋ ਮੋਬਾਈਲਜ਼ (ਟੋਇਟਾ, ਫੋਨਪੇ (ਕੁਏਸਕਾਰਪ), ਟ੍ਰਾਈਸਾਈਫਰ ਟੈਕਨੋਲੋਜੀਜ਼ ਪ੍ਰਾਈਵੇਟ ਲਿਮਟਿਡ, ਭਾਰਤੀ ਏਅਰਟੈੱਲ (ਟੀਮ ਲੀਜ਼), ਪ੍ਰੋਮਾਰਕ, ਆਈ-ਪ੍ਰੋਸੈਸ, ਅਤੇ ਪੇਟੀਐਮ ਕੰਪਨੀਆਂ ਸ਼ਾਮਲ ਕੀਤੀਆਂ ਜਾਣਗੀਆਂ। ਇਹ ਕੰਪਨੀਆਂ ਇੰਟਰਨ/ਕੋਆਰਡੀਨੇਟਰ, ਫੀਲਡ ਸੇਲਜ਼ ਐਗਜ਼ੀਕਿਊਟਿਵ, ਵੇਅਰਹਾਊਸ ਐਕਸਪੀਰੀਅੰਸ/ਡਿਲਵਰੀ ਬੋਆਇਜ਼(ਬਾਈਕ ਲਾਜ਼ਮੀ) ਸੇਲਜ਼ ਐਗਜ਼ੀਕਿਊਟਿਵ, ਮਕੈਨਿਕ, ਡੈਂਟਰ/ਪੇਂਟਰ, ਫੀਲਡ ਸੇਲਜ਼ ਐਗਜ਼ੀਕਿਊਟਿਵ, ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ, ਕਸਟਮਰ ਰਿਲੇਸ਼ਨਸ਼ਿਪ ਅਫਸਰ, ਐਮਆਈਐਸ ਐਗਜ਼ੀਕਿਊਟਿਵ, ਟੈਰੀਟਰੀ ਸੇਲਜ਼ ਮੈਨੇਜਰ/ਟੀਮ ਲੀਡਰ/ਕਾਉਂਸਲਰ/ਸੀਨੀਅਰ ਐਗਜ਼ੀਕਿਊਟਿਵ, ਕ੍ਰੈਡਿਟ ਕਾਰਡ, ਪਰਸਨਲ ਲੋਨ ਕਾਉਂਸਲਰ ਆਦਿ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਚੁਣੇ ਗਏ ਪ੍ਰਾਰਥੀਆਂ ਦੀ ਘੱਟੋ ਘੱਟ ਤਨਖਾਹ 12000 ਤੋਂ 25000 ਤੱਕ ਹੋਵੇਗੀ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ, ਜ਼ਿਨ੍ਹਾ ਦੀ ਉਮਰ 18 ਤੋਂ 40 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ, ਆਈ.ਟੀ.ਆਈ, ਡਿਪਲੌਮਾ, ਗ੍ਰੈਜੁਏਸ਼ਨ ਬੀ.ਬੀ.ਏ. ਅਤੇ ਐਮ.ਬੀ.ਏ. ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜ਼ਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਇਸ ਲਿੰਕ https://forms.gle/YJT3mE3E4iKxJNEV8 ਤੇ ਆਪਣਾ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।