ਅਮ੍ਰਿਤਸਰ 28 ਅਪ੍ਰੈਲ –ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਖ਼ਿਡਾਰਿਆਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਇੱਕ ਜਾਗਰੂਕਤਾ ਮੀਟਿੰਗ ਕੀਤੀ ਗਈ।ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਅਟਾਰੀ ਦੇ ਹਾੱਕੀ ਮੈਦਾਨ ਵਿੱਚ ਆਯੋਜਿਤ ਕੀਤੇ ਗਈ ਇਸ ਮੀਟਿੰਗ ਨੂੰ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਊ.ਡੀ ਸ਼੍ਰੀਮਤੀ ਸੰਤੋਸ਼ ਕੁਮਾਰੀ ਨੇ ਸੰਬੋਧਿਤ ਕੀਤਾ।ਉਹਨਾਂ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੇਦਾਰੀ ਜ਼ਰੂਰੀ ਹੈ ਅਤੇ ਹਰ ਇੱਕ ਵੋਟਰ ਜਿਸਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੈ, ਉਸਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਚੰਗੀ ਸਿਹਤ ਲਈ ਪ੍ਰੇਰਿਤ ਕਰਦੀਆਂ ਹਨ,ਉੱਥੇ ਹੀ ਲੋਕਤੰਤਰ ਨੂੰ ਚੰਗੀ ਚੋਣ ਪ੍ਰਣਾਲੀ ਨਾਲ ਹੀ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕਦੀ ਹੈ।ਉਹਨਾਂ ਮੌਕੇ ਤੇ ਮੌਜੂਦ ਸਾਰੇ ਹਾੱਕੀ ਖਿਡਾਰਿਆਂ ਨੂੰ ਸਮਾਜ ਦੇ ਹੋਰ ਲੋਕਾਂ ਨੂੰ ਵੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌ ਜ਼ਰੂਰ ਕਰਨ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦੇ ਪਰਵ ਦਾ ਐਲਾਨ ਹੋ ਚੁੱਕਾ ਹੈ ਅਤੇ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਇਹਨਾਂ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਹਰ ਵਰਗ ਦੇ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਦਿਿਵਆਂਗ ਵੋਟਰਾਂ ਲਈ ਸਕਸ਼ਮ ਐਪ ਲਾਂਚ ਕੀਤੀ ਗਈ ਹੈ,ਜਿਸ ਤੇ ਰਜਿਸਟਰੇਸ਼ਨ ਕਰਵਾ ਹਰ ਦਿਿਵਆਂਗ ਵੋਟਰ ਇਸਦਾ ਲਾਭ ਲੈ ਸਕਦਾ ਹੈ।ਇਸ ਮੌਕੇ ਸੈਕਟਰ ਅਫ਼ਸਰ ਸਿਮਰਨਦੀਪ ਸਿੰਘ, ਬੀ.ਐਲ.ਓ. ਕੀਰਤਨਪਾਲ ਸਿੰਘ ,ਪ੍ਰਿਆ ਅਤੇ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।
ਖਿਡਾਰੀਆ ਨੂੰ ਕੀਤਾ ਗਿਆ ਵੋਟਾਂ ਪਾਉਣ ਲਈ ਜਾਗਰੂਕ


