ਪੁਲਿਸ ਵੱਲੋਂ ਨਸ਼ਾ ਤਸਕਰ ਦੀ ਜਾਇਦਾਦ ਅਟੈਚ

Fazilka

ਫਾਜ਼ਿਲਕਾ 20 ਜਨਵਰੀ 2024….

          ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂਅਤੇ ਸ੍ਰੀ ਮਨਜੀਤ ਸਿੰਘ ਢੇਸੀ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਸਮਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਸ੍ਰੀ ਅਤੁਲ ਸੋਨੀ ਉਪ ਕਪਤਾਨ ਪੁਲਿਸ ਨਾਰਕੋਟਿਕ ਫਾਜਿਲਕਾ ਵੱਲੋਂ ਮੁਕੱਦਮਾ ਨੰਬਰ 33 ਮਿਤੀ 26-02-2014 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਜਲਾਲਾਬਾਦ, ਮੁਕੱਦਮਾ ਨੰਬਰ 96  ਮਿਤੀ 15-08-2015 ਅ/ਧ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਜਲਾਲਾਬਾਦ ਅਤੇ ਮੁਕੱਦਮਾ ਨੰਬਰ 54 ਮਿਤੀ 24/05/2016 ਅ/ਧ 21,29/61/85 ਐੱਨ.ਪੀ.ਐੱਸ. ਐਕਟ ਥਾਣਾ ਸਿਟੀ ਜਲਾਲਾਬਾਦ ਵਿੱਚ ਦੋਸ਼ਣ ਰਾਜ ਰਾਣੀ ਪਤਨੀ ਗੁਰਮੀਤ ਸਿੰਘ ਵਾਸੀ ਵਾਰਡ ਨੰਬਰ 07, ਗੋਬਿੰਦ ਨਗਰੀ ਜਲਾਲਾਬਾਦ ਦੀ ਕਰੀਬ 5,10,576/- ਰੁਪਏ ਦੀ ਪ੍ਰੋਪਰਟੀ, ਜਿਸ ਵਿੱਚ ਉਸਦਾ ਮਕਾਨ ਅਤੇ ਬੈਂਕ ਰਾਸ਼ੀ ਸ਼ਾਮਲ ਹੈ, ਨੂੰ ਅਟੈਚ ਕਰਨ ਸਬੰਧੀ ਉਸਦੇ ਘਰ ਦੇ ਬਾਹਰ ਪੋਸਟਰ ਚਿਪਕਾਏ ਗਏ।

                ਇਸ ਸਬੰਧੀ ਸ੍ਰੀ ਅਤੁਲ ਸੋਨੀ ਡੀ.ਐਸ.ਪੀ. ਨਾਰਕੋਟਿਕ ਫਾਜਿਲਕਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ਣ ਰਾਜ ਰਾਣੀ ਦੇ ਖਿਲਾਫ ਪੋਸਤ ਅਤੇ ਹੈਰੋਇਨ ਦੀ ਬ੍ਰਾਮਦਗੀ ਸਬੰਧੀ ਕੁੱਲ ਤਿੰਨ ਕੇਸ ਦਰਜ ਹਨ। ਉਹਨਾਂ ਇਹ ਵੀ ਦੱਸਿਆ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।