ਮਾਨਸਾ, 15 ਮਾਰਚ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ ’ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਡੀ.ਡੀ.ਪੀ.ਓ ਮਨਮੋਹਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਸਵੀਪ ਅਧੀਨ ਚੋਣਾਂ ਨਾਲ ਸਬੰਧਤ ਪੋਸਟਰ ਮੇਕਿੰਗ, ਬੋਲੀਆਂ ਅਤੇ ਭਾਸ਼ਣ ਮੁਕਾਬਲੇ ਕਰਵਾਏ।
ਸਹਾਇਕ ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਨਰਿੰਦਰ ਸਿੰਘ ਮੋਹਲ ਅਤੇ ਵਿਧਾਨ ਸਭਾ ਮਾਨਸਾ ਦੇ ਨੋਡਲ ਅਫ਼ਸਰ ਜਗਜੀਵਨ ਸਿੰਘ ਆਲੀਕੇ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਲਾਜ਼ਮੀ ਇਸਤੇਮਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਵੋਟ ਦਾ ਇਸਤੇਮਾਲ ਕਰਦੇ ਸਮੇਂ ਬਿਨ੍ਹਾਂ ਕਿਸੇ ਲਾਲਚ ਦੇ ਨਿਰਪੱਖ ਤਰੀਕੇ ਨਾਲ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ।
ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਰਾਵਿੰਦਰ ਸਿੰਘ ਨੇ ਚੋਣ ਆਯੋਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਅਧੀਨ ਕਰਵਾਏ ਜਾ ਰਹੇ ਸਮਾਗਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਨੌਜਵਾਨ ਜਗਾਰੂਕ ਹੋ ਕੇ ਵੋਟ ਬਣਾਉਣ ਅਤੇ ਇਸਦਾ ਯੋਗ ਉਪਯੋਗ ਕਰਨ ’ਚ ਸਭ ਤੋਂ ਮੋਹਰੀ ਹੋਣਗੇ। ਉਨ੍ਹਾਂ ਦੱਸਿਆ ਕਿ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਆਨ-ਲਾਈਨ ਮਾਧਿਅਮ ਰਾਹੀਂ ਅਸਾਨੀ ਨਾਲ ਵੋਟ ਬਣਾਈ ਵੀ ਜਾ ਸਕਦੀ ਹੈ ਅਤੇ ਈ-ਐਪਿਕ ਕਾਰਡ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।
ਪੋਸਟਰ ਮੇਕਿੰਗ ਵਿੱਚ ਵਿਦਿਆਰਥਣ ਰਾਜਵੀਰ ਕੌਰ,ਵੰਧਨਾ, ਕਵਿਤਾ, ਬੋਲੀਆਂ ’ਚ ਸੁਖਪ੍ਰੀਤ ਕੌਰ, ਅਮਨਦੀਪ ਕੌਰ, ਵੰਧਨਾ, ਭਾਸ਼ਣ ਕਲਾ *ਚੋਂ ਸੁਖਪ੍ਰੀਤ ਕੌਰ,ਗੀਤਾ,ਹਰਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ,ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ’ਚ ਨਿਰੀਖਕਾਂ ਦੀ ਭੂਮਿਕਾ ਪ੍ਰੋ. ਸੁਖਦੀਪ ਸਿੰਘ, ਡਾ.ਸੁਪਨਦੀਪ ਕੌਰ ਅਤੇ ਡਾ. ਸੀਮਾ ਜਿੰਦਲ ਨੇ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਲਜ ਸਵੀਪ ਇੰਚਾਰਜ ਪ੍ਰੋ.ਕੁਲਦੀਪ ਸਿੰਘ ਢਿੱਲੋਂ, ਡਾ. ਜਸਕਰਨ ਸਿੰਘ ਸਿੱਧੂ, ਸਹਾਇਕ ਸਵੀਪ ਨੋਡਲ ਅਫ਼ਸਰ ਨਿਰੰਜਣ ਸਿੰਘ, ਪ੍ਰੋ. ਅੰਬੇਸ਼ ਭਾਰਦਵਾਜ, ਡਾ.ਅਜਮੀਤ ਕੌਰ, ਪ੍ਰੋ.ਆਸ਼ੂ ਗਰਗ, ਪ੍ਰੋ.ਬਲਜੀਤ ਸਿੰਘ, ਡਾ.ਤਨਵੀਰ ਸਿੰਘ, ਪ੍ਰੋ.ਜੋਤੀ, ਡਾ.ਹਰਵਿੰਦਰ ਕੌਰ, ਡਾ.ਸਿੰਪਲ ਬਾਂਸਲ ਆਦਿ ਸਨ।
ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਸਵੀਪ ਮੁਹਿੰਮ ਤਹਿਤ ਪੋਸਟਰ ਮੇਕਿੰਗ, ਬੋਲੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ


