ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

Mansa

ਮਾਨਸਾ, 03 ਫਰਵਰੀ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ ਕੰਨਟੇਨਿੰਗ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਇਸ ਦੀ ਵਿਕਰੀ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤਾਂ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ. ਰੋਜ਼ਾਨਾ ਪ੍ਰੀਸਕਰਾਇਬ ਕੀਤੀ ਜਾਂਦੀ ਹੈ।ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।