ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾਰਮ ਨਾਲ

Fazilka

ਫਾਜ਼ਿਲਕਾ 29 ਅਪ੍ਰੈਲ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਫ਼ਾਜ਼ਿਲਕਾ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਉਹਨਾਂ ਦੇ ਡਾਟਾ ਐਂਟਰੀ ਅਪਰੇਟਰ ਦੀ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ ਦਫ਼ਤਰ ਸਿਵਲ ਸਰਜਨ ਫ਼ਾਜ਼ਿਲਕਾ ਵਿਖ਼ੇ ਕੀਤਾ ਗਿਆ ਕੀਤਾ ਗਿਆ। ਇਸ ਮੀਟਿੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਉਨਾਂ ਦੇ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰ/ਡਾਟਾ ਐਂਟਰੀ ਆਪਰੇਟਰ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ।

ਇਸ ਮੀਟਿੰਗ ਦਾ ਮੁੱਖ ਏਜੰਡਾ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਉਨਾਂ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰਾਂ ਨੂੰ ਸੰਸਥਾ ਦੀ ਇੱਕ ਹੈਲਥ ਫੈਸਿਲਿਟੀ ਰਜਿਸਟਰੀ ਆਈ ਡੀ ਬਣਾਉਣ ਸਬੰਧੀ ਅਤੇ ਇਸ ਦੇ ਫਾਇਦਿਆਂ ਸਬੰਧੀ ਵਿਸਥਾਰ ਰੂਪ ਵਿੱਚ ਦੱਸਿਆ ਗਿਆ ਅਤੇ ਨਾਲ ਹੀ ਆਮ ਪਬਲਿਕ ਦੀਆਂ ਆਭਾ ਆਈ ਡੀ (ਆਯੂਸ਼ਮਾਨ ਭਾਰਤ ਹੈਲਥ ਅਕਾਊਂਟ) ਬਣਾਉਣ ਅਤੇ ਇਸ ਦੇ ਫਾਇਦਿਆਂ ਬਾਰੇ ਦੱਸਿਆ ਗਿਆ।

ਇਸ ਮੀਟਿੰਗ ਵਿੱਚ ਸ੍ਰੀ ਸੰਦੀਪ ਗਰੋਵਰ (ਐਚ ਐਮ ਆਈ ਐਸ ਕੋਆਰਡੀਨੇਟਰ) ਨੇ ਟ੍ਰੇਨਿੰਗ ਦੌਰਾਨ  ਇਹ ਦੱਸਿਆ ਕਿ ਏ ਬੀ ਡੀ ਐਮ ਦਾ ਮੁੱਖ ਮੰਤਵ ਸਿਹਤ ਸੈਕਟਰ ਨੂੰ ਡਿਜੀਟਲ ਬਣਾਉਣਾ ਹੈ ਅਤੇ ਹਰੇਕ ਪ੍ਰਾਈਵੇਟ ਅਤੇ ਪਬਲਿਕ ਹਸਪਤਾਲ ਨੂੰ ਇੱਕ ਹੈਲਥ ਈਕੋ ਸਿਸਟਮ ਦੇ ਅੰਦਰ ਲੈ ਕੇ ਆਉਣਾ ਹੈ, ਇਸ ਤਰ੍ਹਾਂ ਦੀਆਂ ਆਈ ਡੀ ਬਣਾਉਣ ਨਾਲ ਹਰ ਨਾਗਰਿਕ ਨੂੰ ਸਿਹਤ ਸਹੂਲਤਾਂ ਵਧੀਆ ਅਤੇ ਸੌਖੇ ਤਰੀਕੇ ਨਾਲ (ਬਗੈਰ ਲਾਈਨਾਂ ਵਿੱਚ ਲੱਗੇ) ਮਿਲ ਸਕਣਗੀਆਂ। ਨਾਲ ਹੀ ਹਰ ਨਾਗਰਿਕ ਏ ਬੀ ਡੀ ਐਮ ਪੋਰਟਲ ਰਾਹੀਂ ਵੱਖ-ਵੱਖ ਹਸਪਤਾਲਾਂ ਵਿੱਚ ਉਪਲਬਧ ਸੁਵਿਧਾਵਾਂ ਦੀ ਜਾਣਕਾਰੀ ਆਸਾਨੀ ਨਾਲ ਪ੍ਰਾਪਤ ਕਰ ਸਕਦਾ ਹੈ।

ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡੀਆ ਅਫਸਰ , ਦਿਵੇਸ਼ ਕੁਮਾਰ  ਅਤੇ ਹਰਮੀਤ ਸਿੰਘ ਬੀ ਈ ਈ ਨੇ ਆਏ ਹੋਏ ਪ੍ਰਾਈਵੇਟ ਹਸਪਤਾਲਾਂ ਦੇ ਮੁੱਖ ਡਾਕਟਰਾਂ ਅਤੇ ਡਾਟਾ ਐਂਟਰੀ ਆਪਰੇਟਰਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਅਤੇ ਪ੍ਰਸਾਰ ਕਰਨ ਸੰਬੰਧੀ ਜਾਗਰੂਕ ਕੀਤਾ।