ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

Bathinda Politics Punjab

ਬਠਿੰਡਾ, 21 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ।

ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਹੁਕਮ ਜ਼ਿਲ੍ਹੇ ਅੰਦਰ 20 ਦਸੰਬਰ 2024 ਤੱਕ ਲਾਗੂ ਰਹੇਗਾ।