ਮਲੋਟ / ਸ੍ਰੀ ਮੁਕਤਸਰ ਸਾਹਿਬ 10 ਜੁਲਾਈ
ਪੰਜਾਬ ਸਰਕਾਰ ਲੋਕ ਨੂੰ ਉਹਨਾਂ ਦੇ ਘਰ੍ਹਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਯਤਨਸੀਲ ਹੈ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਲੋਕ ਬਿਨ੍ਹਾਂ ਕਿਸੇ ਖਜਲ ਖੁਆਰੀ ਦੇ ਆਪਣੇ ਘਰ੍ਹਾਂ ਦੇ ਨੇੜੇ ਹੀ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕੇ ਮਲੋਟ ਦੇ ਪਿੰਡ ਰਾਮਨਗਰ ਖਜਾਨ ਸਿੰਘ ਵਿਖੇ ਜਨ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਤੇ ਡਾ. ਸੰਜੀਵ ਕੁਮਾਰ ਐਸ ਡੀ ਐਮ ਮਲੋਟ ਨੇ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਜਿ਼ਲ੍ਹੇ ਵਿੱਚ ਜਨ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦਾ ਨਿਪਟਾਰਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।
ਇਸ ਕੈਂਪ ਵਿੱਚ ਵੱਖ-ਵੱਖ ਵਿਭਾਗ ਵਲੋਂ ਲੋਕ ਭਲਾਈ ਸਕੀਮਾਂ ਦੀ ਵੀ ਜਾਣਕਾਰੀ ਦਿੱਤੀ ਗਈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਰਾਮ ਨਗਰ ਖਜਾਨ ਸਿੰਘ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ


