ਜਲਾਲਾਬਾਦ: 1 ਜੁਲਾਈ,
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੇ ਤਹਿਤ ਜਲਾਲਾਬਾਦ ਨਗਰ ਕੌਂਸਲ ਵਿਖੇ ਅੱਜ ਇੱਕ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਵਿੱਚ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾ ਰਹੀ ਹੈ। ਉਨਾਂ ਨੇ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਤਰੀਕੇ ਨਾਲ ਦੇਣ ਦੀਆਂ ਹਦਾਇਤਾਂ ਸਾਰੇ ਵਿਭਾਗਾਂ ਨੂੰ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਲੋਕਾਂ ਨੂੰ ਹੁਣ ਬਿਨਾਂ ਦੇਰੀ ਤੇਜੀ ਨਾਲ ਸਰਕਾਰੀ ਸੇਵਾਵਾਂ ਮਿਲ ਸਕਣਗੀਆਂ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵੱਖ-ਵੱਖ ਵਾਰਡਾਂ ਤੇ ਪਿੰਡਾਂ ਵਿੱਚ ਲਗਾਏ ਜਾਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਸਨ ਅਤੇ ਸਰਕਾਰੀ ਸੇਵਾਵਾਂ ਮੌਕੇ ਤੇ ਦਿੱਤੀਆਂ ਗਈਆਂ।
ਡਿਪਟੀ ਕਮਿਸ਼ਨਰ ਅਤੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੌਕੇ ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਅਧਿਕਾਰੀਆਂ ਨੂੰ ਲੋਕ ਮੁਸ਼ਕਿਲਾਂ ਹੱਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸ ਡੀ ਐਮ ਸ਼੍ਰੀ ਬਲਕਰਨ ਸਿੰਘ, ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ, ਕਾਰਜ ਸਾਧਕ ਅਫਸਰ ਗੁਰਦਾਸ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵਰਾਜ ਸ਼ਰਮਾ। ਸੁਖਵਿੰਦਰ ਸਿੰਘ, ਰਸ਼ਪਾਲ ਸਿੰਘ, ਹਰੀਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।