ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ 6 ਸਕੂਲਾਂ ਵਿੱਚ 77.71 ਲੱਖ ਰੁਪਏ ਦੀ ਲਾਗਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆ ਰਹੀ ਹੈ। ਡਿਪਟੀ ਸਪੀਕਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਵਿਖੇ ਨਵੇਂ ਕਲਾਸਰੂਮਾਂ ਅਤੇ ਚਾਰਦੀਵਾਰੀ, ਸਰਕਾਰੀ ਐਲੀਮੈਂਟਰੀ ਸਕੂਲ ਸਾਧੋਵਾਲ ਵਿਖੇ ਨਵੇਂ ਕਲਾਸਰੂਮਾਂ ਅਤੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਬਡੇਸਰੋ ਵਿੱਚ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾ, ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਸ਼ੰਕਰ (ਲੜਕੇ) ਵਿੱਚ ਨਵੇਂ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਸ਼ੰਕਰ (ਲੜਕੀਆਂ) ਵਿੱਚ ਨਵੇਂ ਕਲਾਸਰੂਮ, ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਅਤੇ ਸਰਕਾਰੀ ਹਾਈ ਸਕੂਲ ਬਸਿਆਲਾ ਵਿੱਚ ਨਵੇਂ ਕਲਾਸਰੂਮ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ।
ਡਿਪਟੀ ਸਪੀਕਰ ਨੇ ਕਿਹਾ ਕਿ ਇਹ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਾਹੌਲ ਪ੍ਰਦਾਨ ਕਰਨਗੇ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।
ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਹ ਕ੍ਰਾਂਤੀ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰੇਗੀ ਸਗੋਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੀ ਮਦਦ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ ਅਤੇ ਉੱਥੇ ਹਰ ਬੁਨਿਆਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ



order meloxicam 15mg without prescription – tamsulosin 0.2mg drug buy generic tamsulosin 0.4mg