ਚੰਡੀਗੜ੍ਹ, 28 ਜਨਵਰੀ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਸ. ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ.ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਯਾਦਗਾਰੀ ਸੇਵਾਵਾਂ ਨਿਭਾਈਆਂ ਸਨ ਜਿਸ ਨੂੰ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ


