ਪੰਜਾਬ ਦੇ ਰਾਜਪਾਲ ਦੀ ਆਮਦ ਸਬੰਧੀ ਡੀ.ਆਈ.ਜੀ., ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Ferozepur

ਫਿਰੋਜ਼ਪੁਰ, 24 ਜੁਲਾਈ 2024:

            ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਅਜੈ ਮਲੂਜਾ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

     ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਡੀ.ਆਈ. ਜੀ. ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨਾਲ ਸੁਰੱਖਿਆ ਅਤੇ ਜ਼ਰੂਰੀ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਾਨਯੋਗ ਰਾਜਪਾਲ ਦੀ ਆਮਦ ‘ਤੇ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ 25 ਜੁਲਾਈ 2024 (ਵੀਰਵਾਰ) ਨੂੰ ਫਿਰੋਜ਼ਪੁਰ ਦੇ ਪਿੰਡ ਬਾਰੇ ਕੇ ਵਿਖੇ ਆ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਬਾਰਡਰ ਵਿਲੇਜ਼ ਡਿਫੈਂਸ ਕਮੇਟੀ ਫਿਰੋਜ਼ਪੁਰ ਅਤੇ ਫਾਜ਼ਿਲਕਾ ਨਾਲ ਮੀਟਿੰਗ ਕੀਤੀ ਜਾਵੇਗੀ।

            ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਪੀ.ਡੀ. ਸ੍ਰੀ ਰਣਧੀਰ ਕੁਮਾਰ, ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ, ਐਸ.ਪੀ. ਐੱਚ ਸ੍ਰੀ ਜੁਗਰਾਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।