ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਅਤੇ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

Malerkotla Politics Punjab

ਮਾਲੇਰਕੋਟਲਾ 10 ਜਨਵਰੀ :

                        ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।

            ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਪ੍ਰੀਕਿਆ ਸ਼ੁਰੂ ਹੋ ਚੁੱਕੀ ਹੈ । ਇਹ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਮਾਲੇਰਕੋਟਲਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ., ਜਿਲ੍ਹਾ ਮਾਲੇਰਕੋਟਲਾ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫ਼ਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਮਾਲੇਰਕੋਟਲਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

         ਉਨ੍ਹਾਂ ਦੱਸਿਆ ਕਿ ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਕਰਾਰ ਕੀਤਾ ਗਿਆ ਹੈ।ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕੋਈ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀ ਕਰਦੇ ਹਨ ਤਾਂ ਉਹਨਾਂ ‘ਤੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *