ਲੁਧਿਆਣਾ, 12 ਜੂਨ (000) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਦਾਖਲੇ ਦੇ ਇਛੁੱਕ ਵਿਦਿਆਰਥੀਆਂ ਲਈ ਕਾਲਜ ਵਿਖੇ ਆਨਲਾਈਨ ਰਜਿਸਟਰੇਸ਼ਨ ਲਈ ਹੈਲਪਲਾਈਨ ਡੈਸਕ ਸਥਾਪਿ਼ਤ ਕੀਤਾ ਜਾ ਚੁੱਕਾ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਜਾਣਕਾਰੀ ਹਿੱਤ ਰੁਪਿੰਦਰ ਕੌਰ ਅਤੇ ਡਾ. ਪਵਨ ਕੁਮਾਰ ਦਾਖਲਾ ਇੰਚਾਰਜ ਦੀ ਦੇਖ-ਰੇਖ ਹੇਠ ਗਾਈਡੈਸਂ ਸੈਲੱ (ਫੋਨ: 96461-81800) ਸਥਾਪਤ ਕੀਤਾ ਹੋਇਆ ਹੈ ਜਿਸ ਵਿੱਚ ਕਾਲਜ ਵਿਖੇ ਚੱਲ ਰਹੇ ਕੋਰਸਾਂ ਅਤੇ ਫੀਸਾਂ ਸਬੰਧੀ ਵੱਡਮੁੱਲੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਤੋ ਇਲਾਵਾ ਕਾਲਜ ਵਿਖੇ ਕੰਪਿਊਟਰ ਸਾਇੰਸ ਐਂਡ ਇੰਜ:, ਇਨਫਾਰਮੇਸ਼ਨ ਟੈਕਨਾਲੋਜੀ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜ:, ਗਾਰਮੈਂਟ ਮੈਨੂਫੈਕਚਰਿੰਗ ਟੈਕਨਾਲੋਜੀ, ਫੈਸ਼ਨ ਡਿਜਾਇੰਨ ਅਤੇ ਮਾਡਰਨ ਆਫ਼ਿਸ ਪ੍ਰੈਕਟਿਸ ਦੇ ਤਿੰਨ ਸਾਲਾ ਡਿਪਲੋਮਾ ਕੋਰਸ ਚੱਲ ਰਹੇ ਹਨ। ਇਹਨਾਂ ਕੋਰਸਾਂ ਵਿੱਚ 10ਵੀਂ ਪਾਸ ਅਤੇ 12ਵੀਂ ਪਾਸ ਵਿਦਿਆਰਥੀ ਦਾਖਲਾ ਲੈਣ ਹਿੱਤ ਅਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਕਾਲਜ ਵਿਖੇ ਕੇਂਦਰ/ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਜਿਵੇਂ ਕਿ ਐਸ.ਸੀ/ਓ.ਬੀ.ਸੀ/ਘੱਟ ਗਿਣਤੀ ਵਰਗ ਨੂੰ ਨਿਯਮਾਂ ਅਧੀਨ ਬਣਦੇ ਲਾਭ ਦਿੱਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਵਜ਼ੀਫਾ ਯੋਜਨਾ ਸਕੀਮ ਅਧੀਨ ਹਰ ਵਰਗ ਦੇ ਵਿਦਿਆਰਥੀਆਂ ਦੀ 10ਵੀ/12ਵੀ ਦੇ ਨੰਬਰਾਂ ਅਨੁਸਾਰ ਟਿਊਸ਼ਨ ਫੀਸ ਮੁਆਫ ਕੀਤੀ ਜਾ ਰਹੀ ਹੈ। ਸੰਸਥਾ ਵਿੱਚ ਹੋਸਟਲ ਦੀ ਸੁਵਿਧਾ ਉਪਲਬਧ ਹੈ। ਵਿਦਿਆਰਥੀਆਂ ਲਈ ਪਰਿਵਾਰਿਕ, ਸੁਖਾਵਾਂ ਅਤੇ ਅਨੁਸ਼ਾਸ਼ਿ਼ਤ ਪ੍ਰਬੰਧ ਹੈ। ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਓਵਰਆਲ ਪ੍ਰਸਨੈਲਟੀ ਡਿਵੈਲਪਮੈਂਟ ਹਿੱਤ ਵਧੀਆ ਖੇਡ ਦੇ ਮੈਦਾਨ ਅਤੇ ਕਲਚਰਲ ਐਕਟੀਵਿਟੀਜ ਦਾ ਵੀ ਪ੍ਰਬੰਧ ਹੈ।
ਇਛੁੱਕ ਵਿਦਿਆਰਥੀ ਕਾਲਜ ਵਿਖੇ ਪਹੁੰਚ ਕਰਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਕੋਰਸਾਂ ਬਾਰੇ ਵੱਡਮੁੱਲੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜਿਲ੍ਹਾ ਲੁਧਿਆਣਾ ਅਤੇ ਆਲੇ-ਦੁਆਲੇ ਦੇ ਨੋਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣਾਂ ਚਾਹੀਦਾ ਹੈ।
ਐਸ.ਆਰ.ਐਸ. ਕਾਲਜ ਲੁਧਿਆਣਾ ‘ਚ ਸਾਲ 2024-25 ਦੇ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ – ਡਿਪਟੀ ਕਮਿਸ਼ਨਰ


