ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Punjab

ਚੰਡੀਗੜ੍ਹ, 11 ਮਾਰਚ:

ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸ਼੍ਰੀ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ।  

ਸ਼੍ਰੀ ਸੰਦੀਪ ਸੈਣੀ ਵੱਲੋਂ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ। ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੌਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਦਾ ਪੂਰਜੋਰ ਯਤਨ ਕਰਨਗੇ। 

ਇਸ ਮੌਕੇ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਡਾ. ਸੋਨਾ ਥਿੰਦ, ਸ਼੍ਰੀ ਅਸ਼ਵਨੀ ਗੁਪਤਾ, ਸਹਾਇਕ ਜਨਰਲ ਮੈਨੇਜਰ(ਵਿੱਤ) ਅਤੇ ਸ਼੍ਰੀ ਅਮਰਜੀਤ ਸਿੰਘ, ਸਹਾਇਕ ਜਨਰਲ ਮੈਨੇਜਰ(ਅਮਲਾ) ਮੌਜੂਦ ਸਨ।