ਖੇਤਾਂ ਵਿੱਚ ਲੱਗੇ ਟਿਊਬਵੈਲਾਂ ਤੇ ਲਗਵਾਏ ਜਾ ਰਹੇ ਹਨ ਬੂਟੇ: ਮੁੱਖ ਖੇਤੀਬਾੜੀ ਅਫ਼ਸਰ

Sri Muktsar Sahib

ਸ੍ਰੀ ਮੁਕਤਸਰ ਸਾਹਿਬ 24 ਜੁਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਜੀਆਂ ਦੀ ਯੋਗ ਅਗਵਾਈ ਅਨੁਸਾਰ ਚਲਾਈ ਗਈ ਮੁਹਿੰਮ ਤਹਿਤ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਹਵਾ ਲਈ ਖੇਤਾਂ ਵਿੱਚ ਲੱਗੇ ਟਿਊਬਵੈਲਾਂ ਦੇ ਆਸ ਪਾਸ ਬੂਟੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਵਣ ਵਿਭਾਗ ਵੱਲੋਂ ਬੂਟੇ ਮੁਫਤ ਦਿੱਤੇ ਜਾ ਰਹੇ ਹਨ।
ਸ਼੍ਰੀ ਗੁਰਨਾਮ ਸਿੰਘ, ਮੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਦੱਸਿਆ ਕਿ ਪ੍ਰਦੂਸਿ਼ਤ ਹੋ ਰਹੇ ਵਾਤਾਵਰਨ ਕਾਰਨ ਮਨੱੁਖਤਾ ਨੂੰ ਬਚਾਉਣ ਲਈ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।
ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈਲਾਂ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਨ੍ਹਾਂ ਦੀ ਦੇਖ ਭਾਲ ਕਰਨ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਬੂਟੇ ਮਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਘਰ ਘਰ ਪਹੁੰਚਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਪ੍ਰਤੀ ਬਲਾਕ 4 ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਜੋ ਕਿਸਾਨਾਂ ਨਾਲ ਤਾਲਮੇਲ ਕਰਕੇ ਵਣ ਵਿਭਾਗ ਦੀਆਂ ਨਰਸਰੀਆਂ ਤੋਂ ਬੂਟੇ ਪ੍ਰਾਪਤ ਕਰਵਾ ਕੇ ਕਿਸਾਨਾਂ ਨੂੰ ਬੂਟੇ ਮੁਹੱਈਆ ਕਰਵਾ ਰਹੇ ਹਨ।
ਇਸ ਮੌਕੇ ਮੱੁਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵੀ ਪਿੰਡ ਕੋਟਭਾਈ ਵਿਖੇ ਬੂਟੇ ਲਗਵਾ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਗਈ ਅਤੇ ਹਾਜ਼ਰੀਨ ਕਿਸਾਨਾਂ ਨੂੰ ਬੂਟੇ ਵੰਡੇ ਗਏ।