ਮਾਨਸਾ, 27 ਨਵੰਬਰ
ਸਰਪੰਚ ਪਿੰਡ ਦੇ ਸਰਵਪੱਖੀ ਵਿਕਾਸ ਲਈ ਇੱਕ ਜ਼ਿੰਮੇਵਾਰ ਅਹੁਦਾ ਹੁੰਦਾ ਹੈ। ਇਸ ਲਈ ਹਰ ਸਰਪੰਚ ਆਪਣੇ ਪਿੰਡਾਂ ਦੇ ਵਿਕਾਸ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣਾ ਕੰਮ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਜ਼ਿਲ੍ਹਾ ਮਾਨਸਾ ਅੰਦਰ ਸਰਪੰਚਾਂ-ਪੰਚਾਂ ਦੀ ਚੋਣ ਅਮਨ—ਸ਼ਾਂਤੀ ਨਾਲ ਹੋਣ ’ਤੇ ਬਲਾਕ ਝੁਨੀਰ ਦੇ ਪਿੰਡਾਂ ਦੇ ਸਰਪੰਚਾਂ ਨੂੰ ਮੀਟਿੰਗ ਦੌਰਾਨ ਵਧਾਈ ਦਿੰਦਿਆਂ ਕੀਤਾ। ਉਨ੍ਹਾਂ ਨਵੀਆਂ ਚੁਣੀਆਂ ਗਈਆਂ ਮਹਿਲਾਂ ਸਰਪੰਚਾਂ ਨੂੰ ਕਿਹਾ ਕਿ ਉਹ ਆਪਣਾ ਕੰਮ ਖੁਦ ਸੰਭਾਲਣ ਅਤੇ ਲੋੜ ਪੈਣ ’ਤੇ ਹੀ ਆਪਣੇ ਪਰਿਵਾਰ ਮੈਬਰਾਂ ਦਾ ਸਹਿਯੋਗ ਲੈਣ।
ਇਸ ਮੌਕੇ ਪਿੰਡਾਂ ਦੇ ਸਰਪੰਚਾਂ ਵੱਲੋਂ ਆਪਣੇ-ਆਪਣੇ ਪਿੰਡਾਂ ਦੇ ਵੱਖ-ਵੱਖ ਕੰਮਾਂ ਦੀ ਡਿਮਾਂਡ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੂੰ ਦਿੱਤੀ ਗਈ, ਜਿਸ ਵਿੱਚ ਪੀਣ ਵਾਲੇ ਪਾਣੀ, ਛੱਪੜਾਂ ਦੇ ਗੰਦੇ ਪਾਣੀ ਦੇ ਨਿਕਾਸੀ, ਪਿੰਡ ਦੇ ਸਕੂਲਾਂ ਨੂੰ ਅਪਗ੍ਰੇਡ ਕਰਨ, ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਸਬੰਧੀ। ਵਧੀਕ ਡਿਪਟੀ ਕਮਿਸਨਰ ਸ਼੍ਰੀ ਆਕਾਸ਼ ਬਾਂਸਲ ਨੇ ਸਰਪੰਚਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਡਿਮਾਂਡ ਵਿਚਲੇ ਕੰਮ ਪਹਿਲ ਦੇ ਅਧਾਰ ’ਤੇ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਆਉਦੀ ਹੈ, ਤਾਂ ਉਹ ਆਪਣੀ ਅਰਜ਼ੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਾਨਸਾ ਦੇ ਦਫ਼ਤਰ ਵਿਖੇ ਦੇ ਸਕਦਾ ਹੈ ਜਾਂ ਮੋਬਾਇਲ ਨੰ: 94642—30352 ਤੇ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਬੀ.ਡੀ.ਪੀ.ਓ. ਸ਼੍ਰੀਮਤੀ ਕੁਸੁਮ ਅਗਰਵਾਲ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਐਡ ਸੈਨੀਟੇਸ਼ਨ ਮੰਡਲ 01 ਸ਼੍ਰੀ ਕੇਵਲ ਕੁਮਾਰ ਅਤੇ ਐਸ.ਡੀ.ਓ. ਪੰਚਾਇਤੀ ਰਾਜ ਸ਼੍ਰੀ ਦੀਪਕ ਕੁਮਾਰ ਹਾਜ਼ਰ ਸਨ।
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਸਰਪੰਚ-ਵਧੀਕ ਡਿਪਟੀ ਕਮਿਸ਼ਨਰ


