ਪਿੰਡ ਵਾੜਾ ਦਰਾਕਾ ਤੋਂ ਸਰਪੰਚ ਅੰਗਰੇਜ਼ ਸਿੰਘ ਸਾਥੀਆਂ ਸਮੇਤ ਆਪ ਚ ਸ਼ਾਮਿਲ

Faridkot Politics Punjab


ਫਰੀਦਕੋਟ 25 ਨਵੰਬਰ (  ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਾਂਹਵਧੂ ਸੋਚ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹਲਕੇ ਵਿੱਚ ਕੀਤੇ ਵਿਕਾਸ ਦੇ ਕੰਮਾਂ ਤੋਂ ਖੁਸ ਹੋਰ ਕੇ ਪਿੰਡ ਵਾੜਾ ਦਰਾਕਾਂ ਤੋਂ ਸਰਪੰਚ ਅੰਗਰੇਜ ਸਿੰਘ ਸਾਥੀਆਂ ਸਮੇਤ ਆਮ ਆਮਦੀ ਪਾਰਟੀ ਵਿੱਚ ਸ਼ਾਮਿਲ ਹੋਏ। ਜਿੰਨਾਂ ਦਾ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ ਅਤੇ ਬਲਾਕ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮੌੜ ਸਰਪੰਚ ਨੇ ਸਵਾਗਤ ਕੀਤਾ।

ਸਰਪੰਚ ਅੰਗਰੇਜ਼ ਸਿੰਘ ਤੋਂ ਇਲਾਵਾ ਸੁਖਪ੍ਰੀਤ ਸਿੰਘ ਪੰਚ, ਮਨਿੰਦਰ ਸਿੰਘ, ਬਲਜੀਤ ਸਿੰਘ ਮੈਂਬਰ ਪੰਚਾਇਤ, ਜਸਵਿੰਦਰ ਸਿੰਘ, ਸੁਖਚੈਨ ਸਿੰਘ, ਬਲਤੇਜ਼ ਸਿੰਘ, ਮੇਜਰ ਸਿੰਘ, ਰਾਜਵਿੰਦਰ ਸਿੰਘ, ਗੁਰਪਿੰਦਰ ਕੌਰ ਅਤੇ ਗੁਰਭੇਜ ਸਿੰਘ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਪੰਚਾਇਤ ਨੂੰ ਸਨਮਾਨਿਤ ਕਰਦੇ ਹੋਏ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ ਅਤੇ ਬਲਾਕ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮੌੜ ਸਰਪੰਚ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਜਮੀਨੀ ਪੱਧਰ ਤੇ ਲੋਕਾਂ ਦੇ ਵਿੱਚ ਵਿਚਰ ਰਹੀ ਹੈ ਤਾਂ ਹੀ ਲੋਕ ਆਮ ਆਦਮੀ ਪਾਰਟੀ ਤੋਂ ਖੁਸ਼ ਹੋ ਕੇ ਬਿਨ੍ਹਾਂ ਕਿਸੇ ਦਬਾਓ ਦੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਇਕ ਵਰਗ ਦੇ ਨਾਲ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਹਰ ਵਰਗ ਖੁਸ਼ ਹੈ ਅਤੇ ਪਾਰਟੀ ਦੇ ਨਾਲ ਜੁੜਨਾ ਚਾਹੁੰਦਾ ਹੈਂ।

ਇਸ ਮੌਕੇ ਵਿੱਕੀ ਸਹੋਤਾ, ਮਨਪ੍ਰੀਤ ਸਿੰਘ ਨੰਬਰਦਾਰ, ਬੂਟਾ ਸਿੰਘ, ਹਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਜਸਪ੍ਰੀਤ ਕੌਰ ਜੱਸੀ ਕਲਿਆਣ ਮਹਿਲਾ ਆਗੂ, ਸੁਖਪਾਲ ਸਿੰਘ, ਗੁਰਤੇਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।