ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲ ਨੇਸ ਪ੍ਰੋਗਰਾਮ

Fazilka Punjab

ਫਾਜ਼ਿਲਕਾ 18 ਜੁਲਾਈ

ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸਿਹਤ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ 5 ਜਿਲਿਆਂ ਵਿੱਚ ਫ਼ਾਜ਼ਿਲਕਾ ਜਿਲਾ ਵੀ ਸ਼ਾਮਿਲ ਹੈ।

ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਸਕੂਲੀ ਅਧਿਆਪਕ ਅਤੇ ਸਕੂਲ ਹੈਲਥ ਪ੍ਰੋਗਰਾਮ ਵਿੱਚ ਡਾਕਟਰ ਨੂੰ 4 ਦਿਨਾਂ ਦੀ ਵਿਸੇਸ਼ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸ ਦੇ ਖਤਮ ਹੋਣ ਤੋ ਬਾਦ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਪ੍ਰਤੀਭਾਗੀ ਡਾਕਟਰ ਨੂੰ ਸਰਟੀਫਿਕੇਟ ਦਿਤੇ ਅਤੇ ਕਿਹਾ ਕਿ ਵਿਭਾਗ ਵਲੋ ਪਹਿਲਾ ਹੀ ਰਾਸ਼ਟਰੀ ਬਾਲ ਸਵਸਥ ਪ੍ਰੋਗਰਾਮ ਚੱਲ ਰਿਹਾ ਹੈ ਜਿਸ ਵਿੱਚ ਸਕੁਲ ਹੈਲਥ ਟੀਮ ਵਲੋ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ।

ਉਹਨਾਂ ਦੱਸਿਆ ਕਿ ਹੁਣ ਇਸ ਨਾਲ ਵਿਭਾਗ ਵਲੋ ਕੰਮ ਡਿਜਿਟਲ ਰੁਪ ਵਿਚ ਕੀਤਾ ਜਾਵੇਗਾ ਜਿਸ ਵਿਚ ਇਕ ਐਪ ਰਾਹੀਂ ਰੋਜ ਦਾ ਡਾਟਾ ਨੋਟ ਕੀਤਾ ਜਾਵੇਗਾ ਜਿਸ ਲਈ ਸਕੂਲੀ ਅਧਿਆਪਕ ਨੂੰ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਸਕੂਲਾਂ ਵਿਚ ਸਿਹਤ ਸੰਭਾਲ ਦੇ ਸੱਭਿਆਚਾਰ ਨੂੰ ਪ੍ਰੋਮੋਟ ਕਰਨਾ ਹੈ।

ਇਸ ਦੋਰਾਨ ਸਾਰੇ ਜ਼ਿਲੇ ਦੇ ਸਕੁਲ ਹੈਲਥ ਪ੍ਰੋਗਰਾਮ ਦੇ ਡਾਕਟਰ, ਡੀ ਪੀ ਐਮ ਰਾਜੇਸ਼ ਸਕੁਲ ਹੈਲਥ ਪ੍ਰੋਗਰਾਮ ਦੇ ਡੀਲਿੰਗ  ਬਲਜੀਤ ਤੇ ਆਕਾਸ਼ ਹਾਜਰ ਸੀ।