ਮਾਨਸਾ, 16 ਜਨਵਰੀ:
ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਿਹਰਸਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਗੀਤਾਂ ਉਪਰ ਆਪਣੀ-ਆਪਣੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ।
ਰਿਹਰਸਲ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਨੇ ਜੋ ਕਮੀਆਂ ਪੇਸ਼ ਆਈਆਂ, ਉਨ੍ਹਾਂ ਨੂੰ ਦੂਰ ਕਰਨ ਸਬੰਧੀ ਮੌਕੇ ’ਤੇ ਹੀ ਸਕੂਲ ਦੀ ਟੀਮ ਨਾਲ ਆਏ ਇੰਚਾਰਜਾਂ ਨੂੰ ਸੁਝਾਅ ਦਿੱਤੇ ਗਏ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਹਾੜੇ ਮੌਕੇ ਬੱਚਿਆਂ ਨੂੰ ਪੂਰੇ ਅਨੁਸਾਸ਼ਨ ਵਿੱਚ ਰੱਖਿਆ ਜਾਵੇ ਅਤੇ ਕੋਰੀਓਗ੍ਰਾਫ਼ੀ ਸਬੰਧੀ ਜੋ ਵੀ ਕਮੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਫੁੱਲ ਡਰੈਸ ਰਿਹਰਸਲ ਤੋਂ ਪਹਿਲਾਂ-ਪਹਿਲਾਂ ਦੂਰ ਕਰ ਲਿਆ ਜਾਵੇ।
ਇਸ ਮੌਕੇ ਅਮ੍ਰਿਤਪਾਲ ਸਿੰਘ, ਰਾਜਵੀਰ ਮੌਦਗਿੱਲ, ਰਾਹੁਲ ਮੌਦਗਿੱਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।
ਗਣਤੰਤਰਤਾ ਦਿਹਾੜੇ ਸਬੰਧੀ ਸਕੂਲੀ ਵਿਦਿਆਰਥੀਆਂਨੇ ਕੀਤੀ ਰਿਹਰਸਲ


