ਅਮਰਗੜ੍ਹ/ਮਾਲੇਰਕੋਟਲਾ 28 ਮਾਰਚ:
ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਨੇ ਸ਼ਹਿਰ ’ਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਇਹਤਿਆਤ ਵਰਤਣ ਦੀ ਜ਼ਰੂਰਤ ਤੇ ਜੋਰ ਦਿੱਤਾ। ਉਨ੍ਹਾਂ ਨਗਰ ਪੰਚਾਇਤ ਅਮਰਗੜ੍ਹ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਲਗਾਤਾਰ ਫੌਗਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਜਿਹੇ ਖੇਤਰਾਂ, ਜਿੱਥੇ ਪਾਣੀ ਇੱਕਤਰ ਹੈ ,ਉਥੇ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ ‘ਚ ਤੇਲ ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ।
ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਮਲੇਰੀਆਂ, ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਖੜੇ ਪਾਣੀ ਦੇ ਸਰੋਤਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਮੇਂ ‘ਤੇ ਸੁੱਕਾ ਰੱਖਿਆ ਜਾਵੇ, ਇਸ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਤੇ ਇਸ ਦੀ ਰੋਕਥਾਮ ਲਈ ਸਭ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਫੌਗਿੰਗ ਸਪਰੇਅ ਹੋਣ ਦੌਰਾਨ ਜਨਤਾ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਖੁੱਲੀਆਂ ਰੱਖਣ ਤਾਂ ਜੋ ਫੋਗਿੰਗ ਸਪਰੇਅ ਨਾਲ ਮੱਛਰਾਂ ਦਾ ਖਾਤਮਾ ਹੋ ਸਕੇ।
ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਅਮਰਗੜ ਗੁਰਇੰਦਰ ਦੀਪ ਸਿੰਘ ਨੇ ਦੱਸਿਆ ਕਿ ਅਮਰਗੜ੍ਹ ਦੇ ਸਮੁੱਚੇ ਵਾਰਡਾਂ ਵਿੱਚ ਫੌਗਿੰਗ ਕੀਤੀ ਜਾ ਰਹੀ ਹੈ ਮਿਤੀ 29ਮਾਰਚ ਨੂੰ ਵਾਰਡ ਨੰ.08,01 ਅਪ੍ਰੈਲ ਨੂੰ ਵਾਰਡ ਨੰ. 07,2 ਅਪ੍ਰੈਲ ਨੂੰ ਵਾਰਡ ਨੰ.5,03 ਅਪ੍ਰੈਲ ਨੂੰ ਵਾਰਡ ਨੰ.04, 04ਅਪ੍ਰੈਲ ਨੂੰ ਵਾਰਡ ਨੂੰ 03,05 ਅਪ੍ਰੈਲ ਨੂੰ ਵਾਰਡ ਨੂੰ 02 ,07 ਅਪ੍ਰੈਲ ਨੂੰ ਵਾਰਡ ਨੂੰ 01,08 ਅਪ੍ਰੈਲ ਨੂੰ ਵਾਰਡ ਨੰ. 10 ਅਤੇ 09 ਅਪ੍ਰੈਲ ਵਾਰਡ ਨੰ. 11 ਦੀਆਂ ਸਮੂਹ ਗਲੀਆਂ ਅਤੇ ਹੋਰ ਜਨਤਕ ਸਥਾਨਾਂ ਤੇ ਫੌਗਿੰਗ ਕੀਤੀ ਜਾਵੇਗੀ । ਇਸ ਉਪਰੰਤ ਮੁੜ ਵਾਰਡ ਵਾਇਜ ਫੌਗਿੰਗ ਕਰਨ ਦਾ ਸਡਿਊਲ ਜਾਰੀ ਕੀਤਾ ਜਾਵੇਗਾ ।