ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ  ਜਿਲ੍ਹਾ ਜੇਲ੍ਹ ਵਿੱਚ ਲਗਾਈ ਕੈਂਪ ਕੋਰਟ

Politics Punjab Sri Muktsar Sahib

             
ਸ੍ਰੀ ਮੁਕਤਸਰ ਸਾਹਿਬ 19 ਅਕਤੂਬਰ
                     ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਅਦੀਆਂ ਹਦਾਇਤਾਂ ਤੇ  ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ  ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ।
                   ਇਸ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਕੇ ਉਨਾਂ ਦੀਆਂ ਮੁਸਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ।
                   ਸਕੱਤਰ ਨੇ  ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆ ਨੂੰ 14 ਦਸੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਕੇਸ ਦਾ ਨਿਪਟਾਰਾ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਆਪਣਾ ਕੇਸ ਨੈਸਨਲ ਲੋਕ ਅਦਾਲਤ ਵਿੱਚ ਲਗਵਾ ਸਕਦੇ ਹਨ। ਇਸ ਤੋਂ ਇਲਾਵਾ ਉਨਾਂ ਨੇ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।  ਇਸ ਮੌਕੇ ਜੇਲ੍ਹ ਸੁਪਰਡੈਂਟ ਸਮੇਤ ਸਟਾਫ਼ ਮੈਂਬਰ ਵੀ ਹਾਜ਼ਰ ਸਨ।