ਸ੍ਰੀ ਮੁਕਤਸਰ ਸਾਹਿਬ 10 ਜਨਵਰੀ

                                    ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ – ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਨੂੰ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।

                                  ਜਿਲ੍ਹਾਂ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕੌਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ ।

                                 ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

                               ਇਸ ਤੋਂ ਇਲਾਵਾ ਸ੍ਰੀ ਰਾਜਿੰਦਰਪਾਲ ਸ਼ਰਮਾ, ਡਿਪਟੀ ਚੀਫ, ਲੀਗਲ ਏਡ ਡਿਫੈਂਸ ਕੌਂਸਲ , ਸ੍ਰੀ ਲਵਲੀਨ ਗੁਪਤਾ, ਅਸਿਸਟੈਂਟ, ਲੀਗਲ ਏਡ ਡਿਫੈਂਸ ਕੌਂਸਲ ਅਤੇ ਜੇਲ੍ਹ ਸੁਪਰਡੈਂਟ ਤੇ ਸਮੂਹ ਸਟਾਫ ਵੀ ਹਾਜਰ ਸਨ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।