ਫਾਜ਼ਿਲਕਾ 10 ਅਪ੍ਰੈਲ
ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।
ਵੋਟਰ ਜਾਗਰੂਕਤਾ ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਸੀਨੀਅਰ ਸਿਟੀਜ਼ਨ ਵੋਟਰ ਜਾਗਰੁਕਤਾ ਲਈ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ ਦੇ ਸਹਿਯੋਗ ਨਾਲ ਬਿਰਧ ਆਸ਼ਰਮ ਅਤੇ ਵੱਖ ਵੱਖ ਥਾਵਾਂ ਤੇ ਅਭਿਆਨ ਚਲਾਇਆ ਗਿਆ। ਇਸ ਮੌਕੇ ਸਵੀਪ ਟੀਮ ਵਲੋਂ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਚੋਣ ਕਮਿਸ਼ਨ ਵਲੋਂ ਮਿਲਣ ਵਾਲੀ ਸਹੂਲਤਾਂ ਬਾਰੇ ਵੀ ਦੱਸਿਆ ਗਿਆ। ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਿਨੇਮਾਘਰਾਂ ਵਿੱਚ ਜਾ ਰਹੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਫਾਜ਼ਿਲਕਾ ਟੀਮ ਵਲੋਂ ਵੋਟਰ ਜਾਗਰੂਕਤਾ ਵੀਡੀਓ ਕਲਿਪਸ ਚਲਵਾਈਆਂ ਗਈਆਂ ਹਨ ਜੋ ਕਿ ਲਗਾਤਾਰ ਚੋਣਾਂ ਤੱਕ ਚਲਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਤੀਸ਼ਤਾਂ ਵਿਚ ਵਾਧਾ ਕਰਵਾਉਣ ਦੇ ਮੰਤਵ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ ।