ਫਾਜ਼ਿਲਕਾ 22 ਮਾਰਚਫਾਜ਼ਿਲਕਾ ਦੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1666 ਹਥਿਆਰ ਜਮਾਂ ਹੋ ਚੁੱਕੇ ਹਨ। ਉਹ ਹਥਿਆਰ ਜਮਾਂ ਕਰਵਾਉਣ ਦੇ ਕੰਮ ਦੀ ਨਿਗਰਾਨੀ ਲਈ ਬਣੀ ਕਮੇਟੀ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣਾ ਹਥਿਆਰ ਜਮ੍ਹਾਂ ਕਰਵਾ ਦੇਣ । ਉਹਨਾਂ ਨੇ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਦੇ ਤਹਿਤ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਤੇ ਅਸਲਾ ਲਾਇਸੈਂਸ ਧਾਰਕ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ । ਉਹਨਾਂ ਨੇ ਕਿਹਾ ਕਿ ਇਸ ਸਬੰਧੀ ਸਾਰੇ ਅਸਲਾਧਾਰਕ ਸੱਤ ਦਿਨਾਂ ਦੇ ਅੰਦਰ ਅੰਦਰ ਆਪਣੇ ਅਸਲਾ ਜਮਾ ਕਰਵਾ ਦੇਣ । ਇਸ ਮੌਕੇ ਉਹਨਾਂ ਦੇ ਨਾਲ ਐਸਪੀ ਹੈਡ ਕੁਆਰਟਰ ਰਮਨੀਸ਼ ਕੁਮਾਰ ਚੌਧਰੀ ਵੀ ਹਾਜ਼ਰ ਸਨ। ਉਨਾਂ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਲਗਾਤਾਰ ਲੋਕਾਂ ਨਾਲ ਰਾਬਤਾ ਕਰਕੇ ਉਹਨਾਂ ਦੇ ਹਥਿਆਰ ਜਮਾਂ ਕਰਵਾਏ ਜਾ ਰਹੇ ਹਨ।