ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ 

Politics Punjab

ਕੋਟਕਪੂਰਾ 9 ਫਰਵਰੀ ( )

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ,ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ , ਡੀ ਸੀ ਵਿਨੀਤ ਕੁਮਾਰ

ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਨੇ ਸਪੀਕਰ ਸ. ਸੰਧਵਾਂ ਦੇ ਪੀ.ਆਰ.ਓ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ ਦੇ ਪਿਤਾ ਸ. ਲਾਭ ਸਿੰਘ ਜੋ ਕਿ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸ਼ੋਕ ਸਮਾਗਮ ਵਿੱਚ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਬੋਧਨ ਵਿਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਸਵਰਗੀ ਜਥੇਦਾਰ ਲਾਭ ਸਿੰਘ ਧਾਲੀਵਾਲ ਬਹੁਤ ਹੀ ਧਾਰਮਿਕ, ਸੰਘਰਸ਼ੀ ਤੇ ਨਿਮਾਣੀ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਛਵੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਕਾਮਨਾ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਜਥੇਦਾਰ ਲਾਭ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਦਿੱਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ , ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਪਰੂਵਮੈਂਟ ਟਰੱਸਟ , ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ , ਸੁਖਜੀਤ ਸਿੰਘ ਪੱਕਾ, ਸਰਬਜੀਤ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ, ਮੰਗੂ ਬਾਂਸਲ ਤਹਿਸੀਲਦਾਰ ਕੋਟਕਪੂਰਾ, ਕਮਲਜੀਤ ਸਿੰਘ, ਹਰਦੀਪ ਸਿੰਘ,ਅਮਨਦੀਪ ਸਿੰਘ, ਪਵਨ ਗੋਇਲ ਕਾਂਗਰਸੀ ਆਗੂ, ਡਾ. ਕਰਨਜੀਤ ਗਿੱਲ ਮੁੱਖ ਖੇਤੀਬਾੜੀ ਅਫਸਰ ,ਨਵਦੀਪ ਸਿੰਘ ਬੱਬੂ ਬਰਾੜ, ਹਰਦੀਪ ਸਿੰਘ, ਗੁਰਿੰਦਰ ਸਿੰਘ ਮਹਿੰਦੀ ਰੱਤਾ, ਹਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ , ਪਰਿਵਾਰ ਦੇ ਸਨੇਹੀ , ਰਿਸ਼ਤੇਦਾਰ ਵੀ ਹਾਜ਼ਰ ਸਨ।

ਇਸ ਮੌਕੇ ਪਰਿਵਾਰ ਵੱਲੋਂ ਸਵਰਗੀ ਜਥੇਦਾਰ ਲਾਭ ਸਿੰਘ ਧਾਲੀਵਾਲ ਦੇ ਬੇਟੇ ਸ. ਮਨਪ੍ਰੀਤ ਸਿੰਘ ਧਾਲੀਵਾਲ ਨੇ ਦੁੱਖ ਦੀ ਘੜੀ ਵਿੱਚ ਪੁੱਜੀਆਂ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ । ਰਾਗੀ ਸਿੰਘਾ ਵੱਲੋ ਗੁਰਬਾਣੀ ਦਾ ਕੀਰਤਨ ਕੀਤਾ ਗਿਆ।

Leave a Reply

Your email address will not be published. Required fields are marked *