ਕੋਟਕਪੂਰਾ 2 ਦਸੰਬਰ ()ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 8ਵਾਂ ਮੂਰਤੀ ਸਥਾਪਨਾ ਦਿਵਸ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਨੂੰ ਸਮਰਪਿਤ ਅੱਜ ਦੁਆਰੇਆਣਾ ਰੋਡ ਤੋਂ ਰਾਮ ਤੀਰਥ ਅਸਥਾਨ ਅੰਮ੍ਰਿਤਸਰ ਸਾਹਿਬ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਰਾਮ ਤੀਰਥ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਰਾਮ ਤੀਰਥ ਅਸਥਾਨ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਉਨਾਂ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਵਧੇਰੀ ਉਮਰ ਅਤੇ ਆਰਥਿਕ ਤੰਗੀ ਦੇ ਕਾਰਨ ਤੀਰਥ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਛੋਟਾ ਜਿਹਾ ਉਪਰਾਲਾ ਕਰਕੇ ਧਾਰਮਿਕ ਸਥਾਨ ਦੇ ਦਰਸ਼ਨ ਲੋਕਾਂ ਨੂੰ ਕਰਵਾਏ ਜਾ ਰਹੇ ਹਨ।
ਇਸ ਮੌਕੇ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਭਾਰਤੀਯ ਵਾਲਮੀਕਿ ਧਰਮ ਸਮਾਜ ਰਜਿ. ਭਾਵਾਧਸ, ਸ਼ਾਖਾ ਕੋਟਕਪੂਰਾ ਦੇ ਮੈਂਬਰ ਹਾਜ਼ਰ ਸਨ।