ਕੋਟਕਪੂਰਾ 2 ਦਸੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦਿਹਾਤੀ, ਖਾਰਾ ਅਤੇ ਕੋਠੇ ਧਾਲੀਵਾਲ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਕਰਵਾਏ ਸ਼ੁਕਰਾਨਾ ਸਮਾਗਮਾਂ ਵਿਚ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਕੋਟਕਪੂਰਾ ਦਿਹਾਤੀ ਤੋਂ ਜਗਸੀਰ ਸਿੰਘ ਸਰਪੰਚ, ਖਾਰਾ ਤੋਂ ਜਗਤਾਰ ਸਿੰਘ ਜੱਗਾ ਸਰਪੰਚ ਅਤੇ ਕੋਠੇ ਧਾਲੀਵਾਲ ਤੋਂ ਜਗਦੀਪ ਸਿੰਘ ਸਰਪੰਚ ਸਮੇਤ ਸਮੁੱਚੀ ਪੰਚਾਇਤ ਅਤੇ ਗ੍ਰਾਮ ਵਾਸੀਆਂ ਨੂੰ ਵਧਾਈ ਦਿੰਦਿਆਂ ਪਿੰਡਾਂ ਦੇ ਸਰਬ ਪੱਖੀ ਵਿਕਾਸ ਕਾਰਜਾਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।