ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Politics Punjab

ਚੰਡੀਗੜ੍ਹ, 21 ਦਸੰਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 86 ਸਾਲਾ ਸ. ਹੰਸਪਾਲ ਨੇ ਸਾਲ 1980-1992 ਤੱਕ ਭਾਰਤ ਦੇ ਉੱਪਰਲੇ ਸਦਨ ਰਾਜ ਸਭਾ ‘ਚ ਪੰਜਾਬ ਦੀ ਨੁਮਾਇੰਦਗੀ ਕੀਤੀ। ਉਹ 1970 ਤੋਂ ਲਗਾਤਾਰ ਨਾਮਧਾਰੀ ਦਰਬਾਰ ਅੰਤਰ ਰਾਸ਼ਟਰੀ ਸੰਗਠਨ ਦੇ ਪ੍ਰਧਾਨ ਵੱਜੋਂ ਕਾਰਜਸ਼ੀਲ ਰਹੇ।

ਸਪੀਕਰ ਨੇ ਕਿਹਾ ਕਿ ਬਤੌਰ ਆਗੂ ਸਮਾਜ ਲਈ ਕੀਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Leave a Reply

Your email address will not be published. Required fields are marked *