ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

Faridkot Politics Punjab

ਫਰੀਦਕੋਟ 22 ਮਾਰਚ 

ਪਿੰਡ ਮੋਰਾਂਵਾਲੀ ਵਿਖੇ ਆਯੋਜਿਤ ਕੀਤੇ ਗਏ 24ਵੇਂ ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ, ਅਤੇ ਆਪਾਂ ਸਭ ਨੂੰ ਰਲ ਮਿਲ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਹੱਸਦਾ ਵੱਸਦਾ ਤੇ ਪ੍ਰਫੁੱਲਿਤ ਪੰਜਾਬ ਬਣਾਉਣ ਵਿੱਚ ਲੱਗੀ ਹੋਈ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਕੈਂਸਰ ਲਗਾਤਾਰ ਫੈਲਦਾ ਜਾ ਰਿਹਾ ਹੈ, ਇਸ ਦੀ ਰੋਕਥਾਮ ਲਈ ਪਿੰਡਾਂ ਵਿੱਚ ਮੁਫਤ ਕੈਂਪ ਲਗਾਏ ਜਾਣਗੇ ਅਤੇ ਪਿੰਡ ਸੰਧਵਾਂ ਵਿਖੇ 29 ਮਾਰਚ ਨੂੰ ਇਹ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੈਂਸਰ ਸਬੰਧੀ ਕੋਈ ਵੀ ਜਾਂਚ ਕਰਵਾਉਣ ਦੀ ਲੋੜ ਹੈ ਤਾਂ ਉਹ ਇਸ ਕੈਂਪ ਦਾ ਲਾਹਾ ਲੈਣ।

ਇਸ ਮੌਕੇ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿਲਵਾਂ ਜਗਰੂਪ ਸਿੰਘ, ਪੁਸ਼ਵਿੰਦਰ ਸਿੰਘ ਸੰਧੂ, ਨਿਰਮਲ ਸਿੰਘ ਨੰਬਰਦਾਰ, ਸਿਕੰਦਰ ਸਿੰਘ ਗਿੱਲ, ਬਲਬੀਰ ਸਿੰਘ, ਬਲਵਿੰਦਰ ਸਿੰਘ, ਸੁਖਪਾਲ ਸਿੰਘ, ਦਵਿੰਦਰ ਸਿੰਘ, ਜਸਵੰਤ ਸਿੰਘ,ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ ,ਮੱਖਣ ਸਿੰਘ, ਹਰਵੀਰ ਸੰਧੂ, ਸੁਖਦੇਵ ਸੰਧੂ,ਕੁਲਵੀਰ ਸਿੰਘ,ਰੋਸ਼ਨ ਸਿੰਘ, ਜਸਕਰਨ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *