ਸਪੀਕਰ ਸੰਧਵਾਂ ਨੇ ਪਿੰਡ ਭੈਰੋਂ ਭੱਟੀ ਵਿਖੇ ਐਸ.ਸੀ. ਧਰਮਸ਼ਾਲਾ ਦੇ ਕਮਰੇ ਦਾ ਨੀਹ ਪੱਥਰ ਰੱਖਿਆ 

Faridkot

ਕੋਟਕਪੂਰਾ 10 ਮਾਰਚ,2024

ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਬ ਪੱਖੀ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਸੰਧਵਾਂ ਨੇ ਪਿੰਡ ਭੈਰੋ ਭੱਟੀ ਵਿਖੇ ਐਸ.ਸੀ. ਧਰਮਸ਼ਾਲਾ ਦੇ ਕਮਰੇ ਦਾ ਨੀਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੇ ਲਗਪਗ 5 ਲੱਖ ਰੁਪਏ ਦੀ ਲਾਗਤ ਆਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਲੋੜਾਂ ਲਈ ਗ੍ਰਾਂਟ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵਲੋਂ ਆਏ ਹਫ਼ਤੇ ਇਸ ਹਲਕੇ ਲਈ ਆਪਣੇ ਅਖਤਿਆਰੀ ਕੋਟੇ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਵੀ ਦਿਲਚਸਪੀ ਨਾਲ ਇਸ ਇਲਾਕੇ ਦੀ ਨੁਹਾਰ ਬਦਲਣ ਲਈ ਕੰਮ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕਈ ਮਸਲੇ ਮੁੱਖ ਮੰਤਰੀ ਪੰਜਾਬ ਦੇ ਧਿਆਨ ਹਿੱਤ ਲਿਆ ਕੇ ਸੁਲਝਾਏ ਗਏ ਹਨ ਅਤੇ ਇਹ ਸਿਲਸਿਲਾ ਇਸੇ ਤਰੀਕੇ ਨਾਲ ਜਾਰੀ ਰਹੇਗਾ। 

ਉਹਨਾਂ ਕਿਹਾ ਕਿ ਕੋਟਕਪੂਰਾ ਹਲਕੇ ਵਿੱਚ ਇਸ ਤੋਂ ਪਹਿਲਾਂ ਵੀ ਲੋਕਾਂ ਲਈ ਸਮਾਜਿਕ ਸਮਾਗਮਾਂ, ਵਿਆਹਾਂ ਸ਼ਾਦੀਆਂ, ਧਾਰਮਿਕ ਇੱਕਠਾਂ ਦੇ ਉਚੇਚੇ ਪ੍ਰਬੰਧਨ ਲਈ ਧਰਮਸ਼ਾਲਾਵਾਂ ਦਾ ਨੀਹ ਪੱਥਰ ਰੱਖ ਕੇ ਕੰਮ ਮੁਕੰਮਲ ਕੀਤੇ ਗਏ ਹਨ ਅਤੇ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ।

ਉਨ੍ਹਾਂ ਕਿਹਾ ਕਿ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ, ਬੱਚਿਆਂ ਤੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ।