ਸ੍ਰੀ ਮੁਕਤਸਰ ਸਾਹਿਬ 31 ਜੁਲਾਈ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਹੁਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਥਾਂਦੇਵਾਲਾ ਵਿਚ ਵਿਸ਼ੇਸ ਜਨ ਸੁਵਿਧਾ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ।
ਇਸ ਜਨ ਸੁਵਿਧਾ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ ਸ੍ਰੀ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਵੱਲੋਂ ਕੈਂਪ ਵਿੱਚ ਆਏ ਲੋਕਾਂ ਨੂੰ ਵੱਖ ਵੱਖ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਤੋਂ ਇਲਾਵਾ ਉਹਨਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸਹੁਲਤਾਂ ਮੁਹਈਆ ਕਰਵਾ ਰਹੀ ਹੈ ਅਤੇ ਇਸ ਲਈ ਪਿੰਡ ਪਿੰਡ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ 1076 ਹੈਲਪਲਾਈਨ ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਕਾਲ ਕਰਕੇ ਲੋਕ ਆਪਣੇ ਘਰ ਸਰਕਾਰੀ ਨੁੰਮਾਇੰਦਾ ਬੁਲਾ ਕੇ ਵੀ 43 ਪ੍ਰਕਾਰ ਦੀਆਂ ਸਵੇਵਾਂ ਲੈ ਸਕਦੇ ਹਨ। ਇਸ ਮੌਕੇ ਉਹਨਾਂ ਨੇ ਮੌਕੇ ਤੇ ਹੀ ਲਾਭਪਾਤਰੀਆਂ ਦੇ ਬਣੇ ਸਰਟੀਫਿਕੇਟ ਵੀ ਉਹਨਾਂ ਨੂੰ ਤਕਸੀਮ ਕੀਤੇ ਅਤੇ ਕਿਹਾ ਕਿ ਇਸ ਤਰਾਂ ਦੇ ਕੈਂਪ ਅੱਗੇ ਵੀ ਲਗਾਏ ਜਾਂਦੇ ਰਹਿਣਗੇ।
ਇਸੇ ਲੜੀ ਤਹਿਤ ਅੱਜ ਸਬ ਡਵੀਜਨ ਮਲੋਟ ਦੇ ਪਿੰਡ ਝੋਰੜ ਅਤੇ ਸਬ ਡਵੀਜਨ ਗਿਦੜਬਾਹਾ ਦੇ ਪਿੰਡ ਦੋਦਾ ਵਿਖੇ ਵੀ ਜ਼ਨ ਸੁਵਿਧਾ ਕੈਂਪ ਲਗਾਏ ਗਏ।
ਪਿੰਡ ਥਾਂਦੇਵਾਲਾ ਵਿਖੇ ਵਿਸ਼ੇਸ ਜਨ ਸੁਵਿਧਾ ਕੈਂਪ ਅੱਜ


