ਮਾਨਸਾ, 23 ਜਨਵਰੀ:
ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵਸਦੇ ਸਾਰੇ ਵਰਗਾਂ ਦੀਆਂ ਸਾਂਝੀਆਂ ਲੋੜਾਂ ਪੂਰੀਆਂ ਕਰਨ ਲਈ ਵਿਸ਼ੇਸ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਤਾਲਬਵਾਲਾ ਵਿੱਚ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨਾਂ ਦੱਸਿਆ ਕਿ ਇਸ ਪਿੰਡ ਵਿੱਚ ਪਹਿਲਾਂ ਧਰਮਸ਼ਾਲਾ ਦੀ ਉਸਾਰੀ ਕਰਵਾਈ ਗਈ ਸੀ। ਹੁਣ ਇਸ ਦੀ ਚਾਰਦੀਵਾਰੀ ਦਾ ਬਾਕੀ ਰਹਿੰਦਾ ਕੰਮ ਵਿਸ਼ੇਸ ਗਰਾਂਟ ਨਾਲ ਮੁਕੰਮਲ ਕਰਵਾਇਆ ਹੈ, ਜਿਸ ਨਾਲ ਇਸ ਦੀ ਦਿੱਖ ਹੋਰ ਵੀ ਸੁੰਦਰ ਲੱਗਣ ਲੱਗੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਬੁੱਧ ਰਾਮ ਦਾ ਧੰਨਵਾਦ ਕੀਤਾ।
ਇਸ ਮੌਕੇ ਪਿੰਡ ਤਾਲਬ ਵਾਲਾ ਦੇ ਵਸਨੀਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜਿੰਨ੍ਹਾਂ ਨੂੰ ਵਿਧਾਇਕ ਬੁੱਧ ਰਾਮ ਨੇ ਪਾਰਟੀ ਸਿਰੋਪਾ ਦੇ ਕੇ ਸਨਮਾਨ ਕਰਦਿਆਂ ਜੀ ਆਇਆਂ ਨੂੰ ਆਖਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਦੌਰਾਨ ਭੋਲਾ ਸਿੰਘ ਸਾਬਕਾ ਮੈਂਬਰ, ਮਿੱਠੂ ਸਿੰਘ ਮੈਂਬਰ, ਬਲਜਿੰਦਰ ਸਿੰਘ, ਕਾਕਾ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਜੱਸੂ ਸਿੰਘ, ਹੇਮਾ ਸਿੰਘ, ਕੁਲਵੰਤ ਸਿੰਘ, ਨਿੱਕਾ ਸਿੰਘ, ਰਾਜਪਾਲ ਸਿੰਘ, ਜਗਸੀਰ ਸਿੰਘ, ਕੋਮਲ ਸੁਨਾਮੀ, ਜੱਗੀ ਸਿੰਘ, ਡਾਕਟਰ ਮੇਵਾ ਸਿੰਘ, ਕਿਰਪਾਲ ਸਿੰਘ ਪਰਿਵਾਰਾਂ ਸਮੇਤ ਪਾਰਟੀ ’ਚ ਸ਼ਾਮਲ ਹੋਏ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਸ਼ੇਰਖਾਂ ਵਾਲਾ, ਰਣਜੀਤ ਸਿੰਘ ਫਰੀਦ ਕੇ ਚੇਅਰਮੈਨ ਮਾਰਕੀਟ ਕਮੇਟੀ ਬੋਹਾ, ਨੈਬ ਸਿੰਘ ਪ੍ਰਧਾਨ ਟਰੱਕ ਯੂਨੀਅਨ ਬੋਹਾ, ਪਿੰਡ ਇਕਾਈ ਪ੍ਰਧਾਨ ਰਘਵੀਰ ਸਿੰਘ ਨੰਬਰਦਾਰ, ਮੀਤ ਪ੍ਰਧਾਨ ਪਰਮਜੀਤ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਸਰਪੰਚ ਅਤੇ ਸਮੂਹ ਮੈਂਬਰ ਪੰਚਾਇਤ, ਪੰਚਾਇਤ ਸਕੱਤਰ ਮਨਮੋਹਨ ਸਿੰਘ, ਗੁਰਦਰਸ਼ਨ ਸਿੰਘ ਪਟਵਾਰੀ, ਬੱਬੀ ਸਿੰਘ ਆਦਿਕ ਸਮੇਤ ਵੱਡੀ ਗਿਣਤੀ ਵਿੱਚ ਸ਼ਾਮਲ ਸਨ।
ਪੰਜਾਬ ਸਰਕਾਰ ਵੱਲੋਂ ਪਛੜੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ ਧਿਆਨ ਦਿੱਤਾ ਜਾ ਰਿਹੈ-ਵਿਧਾਇਕ ਬੁੱਧ ਰਾਮ


