3 ਦਸੰਬਰ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ-ਮੇਜਰ ਵਰੁਣ ਕੁਮਾਰ

Faridkot Politics Punjab

ਫਰੀਦਕੋਟ 28 ਨੰਵਬਰ () ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਦੌਰਾਨ ਕੀਤਾ।

ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਸਮਾਗਮ ਸਬੰਧੀ ਆਪਣੇ ਕੰਮਾਂ ਨੂੰ ਪੂਰਾ ਕਰ ਲੈਣ। ਉਨ੍ਹਾਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਨਵੀਨ ਗੜ੍ਹਵਾਲ, ਜਿਲ੍ਹਾ ਖੇਡ ਅਫ਼ਸਰ ਸ. ਬਲਜਿੰਦਰ ਸਿੰਘ,  ਸੈਕਟਰੀ ਰੈੱਡ ਕਰਾਸ ਸ੍ਰੀ ਮਨਦੀਪ ਮੌਂਗਾ, ਡੀ.ਐਸ.ਪੀ.  ਸ. ਸ਼ਮਸ਼ੇਰ ਸਿੰਘ, ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।