ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ

Amritsar

ਅੰਮਿ੍ਰਤਸਰ, 29 ਅਪ੍ਰੈਲ 2024—

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.-2 ਸ਼੍ਰੀ ਲਾਲ ਵਿਸਵਾਸ ਬੈਂਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਟਾਰੀ ਵਿਧਾਨ ਸਭਾ ਅਧੀਨ ਆਉਂਦੇ ਦਿੱਲੀ ਪਬਲਿਕ ਸਕੂਲ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ। ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ  ‘ਵੋਟ ਫ਼ਾਰ ਸ਼ੋਅਰ’ ਅਧਾਰਿਤ ਥੀਮ ਤੇ ਬਣਾਈ ਗਈ। ਇਸ ਹਿਊਮਨ ਚੇਨ ਨੂੰ ਬਣਾਉਣ ਦਾ ਮੁੱਖ ਮਕਸਦ ਆਮ ਜਨਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਇੱਕ ਲੋਕਤਾਂਤ੍ਰਿਕ ਦੇਸ਼ ਹੈ ਅਤੇ ਚੋਣਾਂ ਇਸਦਾ ਅਹਿਮ ਹਿੱਸਾ ਹਨ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਾਂ ਤਿਆਰ ਕੀਤਾਆਂ ਗਈਆਂ ਹਨ,ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।ਇਸ ਮੌਕੇ ਚੋਣ ਕਾਨੂੰਗੋ ਹਰਜੀਤ ਕੌਰ, ਪ੍ਰਿੰਸੀਪਲ ਅਮਰੀਕ ਸਿੰਘ,ਪ੍ਰਿੰਸੀਪਲ ਅਵਤਾਰ ਸਿੰਘ.ਪ੍ਰਿੰਸੀਪਲ ਮੋਨੀਕਾ ਮੈਣੀ ਅਤੇ ਰਵਿੰਦਰ ਸਿੰਘ ਹਾਜ਼ਰ ਸਨ।